View in English:
September 29, 2024 4:10 am

ਅਮਿਤ ਸ਼ਾਹ ਦੀ ਲੁਧਿਆਣਾ ਰੈਲੀ ਨੂੰ ਲੈ ਕੇ ਸੁਰੱਖਿਆ ਦੇ ਸਖਤ ਪ੍ਰਬੰਧ

ਫੈਕਟ ਸਮਾਚਾਰ ਸੇਵਾ

ਲੁਧਿਆਣਾ , ਮਈ 26

ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ‘ਚ ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ ਵਿਖੇ ਹੋ ਰਹੀ ਚੋਣ ਰੈਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੁੱਜ ਰਹੇ ਹਨ, ਜੋ ਸ਼ਾਮ ਸਮੇਂ ਇਸ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਅਮਿਤ ਸ਼ਾਹ ਦੀ ਲੁਧਿਆਣਾ ਫੇਰੀ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਤੇ ਸ਼ਹਿਰ ‘ਚ ਦਾਖਲ ਹੋਣ ਵਾਲੇ ਹਰ ਵਾਹਨ ਦੀ ਸਖਤੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਰੈਲੀ ਵਾਲੀ ਥਾਂ ਦੇ ਆਸ ਪਾਸ ਚੱਪੇ-ਚੱਪੇ ‘ਤੇ ਪੁਲਿਸ ਦਾ ਸਖਤ ਪਹਿਰਾ ਹੈ। ਅਮਿਤ ਸ਼ਾਹ ਨੂੰ ਸੁਣਨ ਲਈ ਭਾਜਪਾ ਵਰਕਰਾਂ ਤੇ ਆਗੂਆਂ ‘ਚ ਪੂਰਾ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।

Leave a Reply

Your email address will not be published. Required fields are marked *

View in English