ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਕਦਮ: 24×7 ਕੰਟਰੋਲ ਰੂਮ ਅਤੇ ਹੈਲਪਲਾਈਨ ਨੰਬਰ ਜਾਰੀ

ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਕਦਮ: 24×7 ਕੰਟਰੋਲ ਰੂਮ ਅਤੇ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 02 ਮਾਰਚ: ਇਜ਼ਰਾਈਲ ਅਤੇ ਈਰਾਨ ਵਿਚਕਾਰ ਭੜਕੀ ਭਿਆਨਕ ਜੰਗ ਦੇ ਮੱਦੇਨਜ਼ਰ ਅਰਬ ਦੇਸ਼ਾਂ ਵਿੱਚ ਰਹਿ ਰਹੇ ਹਜ਼ਾਰਾਂ ਪੰਜਾਬੀ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਖਾੜੀ ਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਮਦਦ ਲਈ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜੋ ਦਿਨ-ਰਾਤ ਕੰਮ ਕਰੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਰਬ ਦੇਸ਼ਾਂ ਵਿੱਚ ਚੱਲ ਰਹੇ ਮੌਜੂਦਾ ਟਕਰਾਅ ਕਾਰਨ ਕਈ ਪੰਜਾਬੀ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੇ ਪਰਿਵਾਰਾਂ ਦੀ ਚਿੰਤਾ ਨੂੰ ਦੂਰ ਕਰਨ ਅਤੇ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਸਰਕਾਰ ਦਾ ਐਨਆਰਆਈ (NRI) ਵਿੰਗ ਸਰਗਰਮ ਹੋ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰਾਂ ਰਾਹੀਂ ਪ੍ਰਭਾਵਿਤ ਲੋਕ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਤੁਰੰਤ ਸੰਪਰਕ ਕਰ ਸਕਦੇ ਹਨ।

ਪੰਜਾਬ ਸਰਕਾਰ ਨੇ ਮਦਦ ਲਈ ਹੇਠ ਲਿਖੇ ਸੰਪਰਕ ਨੰਬਰ ਜਾਰੀ ਕੀਤੇ ਹਨ:

  • ਲੈਂਡਲਾਈਨ ਨੰਬਰ: 0172-2260042, 0172-2260043
  • ਵਟਸਐਪ ਨੰਬਰ: +91 94787 79112 (ਤੁਰੰਤ ਸੂਚਨਾ ਲਈ)

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਲਗਾਤਾਰ ਕੇਂਦਰੀ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿੱਚ ਹੈ। ਸਰਕਾਰ ਇਸ ਸਮੇਂ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦਾ ਪੂਰਾ ਡਾਟਾ ਇਕੱਠਾ ਕਰ ਰਹੀ ਹੈ ਤਾਂ ਜੋ ਹਰ ਲੋੜਵੰਦ ਤੱਕ ਸਹਾਇਤਾ ਪਹੁੰਚਾਈ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਕਾਨੂੰਨੀ ਅਤੇ ਕੂਟਨੀਤਕ ਚਾਰਾਜੋਈ ਕਰਨ ਲਈ ਵਚਨਬੱਧ ਹਨ।

Leave a Reply

Your email address will not be published. Required fields are marked *

View in English