ਪੰਜਾਬ

ਅੱਜ 268 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 99 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, ਜੂਨ 6
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67204 ਮਿਲੇ ਹਨ ਜਿਨ੍ਹਾਂ ਵਿੱਚੋਂ 64459 ਮਰੀਜ਼ ਠੀਕ ਹੋ ਗਏ ਅਤੇ 1759 ਕੇਸ ਐਕਟੀਵ ਹਨ । ਜਦਕਿ 986 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਕੋਵਿਡ-19 ਦੇ 268 ਮਰੀਜ਼ ਠੀਕ ਹੋਏ ਹਨ ਅਤੇ 99 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 31 ਕੇਸ ਸ਼ਾਮਲ ਹਨ। 99 Positive Cases, 268 Recoveries, 5 Death Derabassi-8 Dhakoli-22 Lalru-2 Boothgarh-5 Gharuan-5 Kharar-19 Kurali-6 Banur- 1 Mohali-31 Total Positive Count – 67204 Total Cured – 64459 Total Active – 1759 Total Deaths – 986