View in English:
October 10, 2024 11:53 pm

ਅੱਤਵਾਦੀ ਲੰਡਾ ਦਾ ਸਰਗਨਾ ਗ੍ਰਿਫਤਾਰ, ਰਾਈਫਲ, ਦੋ ਪਿਸਤੌਲ, ਮੈਗਜ਼ੀਨ ਅਤੇ ਜਿੰਦਾ ਕਾਰਤੂਸ ਬਰਾਮਦ

ਤਰਨ ਤਾਰਨ : ਪੰਜਾਬ ਦੇ ਤਰਨਤਾਰਨ ‘ਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਥਾਣਾ ਖਾਲੜਾ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਵਿਦੇਸ਼ ‘ਚ ਰਹਿੰਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਗੁੰਡੇ ਗੁਰਲਾਲ ਸਿੰਘ ਵਾਸੀ ਬੈਂਕਾ ਨੂੰ ਪੁਲਸ ਨੇ ਕਾਬੂ ਕਰ ਲਿਆ। ਮੁਲਜ਼ਮ ਗੁਰਲਾਲ ਸਿੰਘ ਕੋਲੋਂ ਇੱਕ ਰਾਈਫਲ, ਦੋ ਪਿਸਤੌਲ, ਮੈਗਜ਼ੀਨ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਅੱਧੀ ਦਰਜਨ ਤੋਂ ਵੱਧ ਕੇਸ ਦਰਜ ਹਨ। ਗੁਰਲਾਲ ਸਿੰਘ ਇਸ ਸਾਲ ਜਨਵਰੀ ਵਿੱਚ ਜ਼ਮਾਨਤ ‘ਤੇ ਬਾਹਰ ਆਇਆ ਸੀ ਅਤੇ ਜੇਲ੍ਹ ਤੋਂ ਬਾਹਰ ਆ ਕੇ ਉਸ ਨੇ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਐਸਐਸਪੀ ਗੌਰਵ ਤੂਰਾ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਗੁਰਲਾਲ ਸਿੰਘ ਇਲਾਕੇ ਵਿੱਚ ਵਾਰਦਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਗਈ। ਭਿੱਖੀਵਿੰਡ ਬੱਸ ਸਟੈਂਡ ਨੇੜੇ ਨਾਕੇਬੰਦੀ ਦੌਰਾਨ ਇੱਕ ਥਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਥਾਰ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਾਬੂ ਕਰ ਲਿਆ ਗਿਆ। ਪੁੱਛਗਿੱਛ ਕਰਨ ‘ਤੇ ਪਤਾ ਲੱਗਾ ਕਿ ਕਾਰ ਚਾਲਕ ਗੁਰਲਾਲ ਸਿੰਘ ਸੀ। ਗੁਰਲਾਲ ਸਿੰਘ ਦੀ ਸੂਚਨਾ ‘ਤੇ ਪੁਲਸ ਨੇ ਇਕ ਰਾਈਫਲ, ਦੋ ਪਿਸਤੌਲ, ਮੈਗਜ਼ੀਨ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ। ਐਸਐਸਪੀ ਗੌਰਵ ਤੂਰਾ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English