ਆਕਸੀਜਨ ਦੀ ਘਾਟ ਨਾਲ ਮੌਤ ਨਾ ਹੋਣ ਦਾ ਸੱਚ, ਰਾਹੁਲ ਬੋਲੇ- ‘ਸਭ ਯਾਦ ਰੱਖਿਆ ਜਾਵੇਗਾ’

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ ਜੁਲਾਈ 22
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਹੈ। ਰਾਹੁਲ ਨੇ ਕਿਆਕਸੀਜਨ ਦੀ ਘਾਟ ਨਾਲ ਕੋਈ ਮੌਤ ਨਾ ਹੋਣ ਸਬੰਧੀ ਬਿਆਨ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ ਹਾ ਕਿ ਸਭ ਯਾਦ ਰੱਖਿਆ ਜਾਵੇਗਾ। ਰਾਹੁਲ ਨੇ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਹੋਈ ਘਾਟ ਨਾਲ ਸਬੰਧਤ ਕੁਝ ਬਿਓਰੇ ਦਾ ਵੀਡੀਓ ਸਾਂਝਾ ਕਰਦੇ ਹੋਏ ਟਵੀਟ ਕੀਤਾ ਕਿ ਸਭ ਯਾਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਰਾਜ ਸਭਾ ਵਿਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ ’ਚ ਦੱਸਿਆ ਸੀ ਕਿ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਆਕਸੀਜਨ ਦੀ ਘਾਟ ਕਾਰਨ ਕਿਸੇ ਮਰੀਜ਼ ਦੀ ਮੌਤ ਦੀ ਖ਼ਬਰ ਨਹੀਂ ਮਿਲੀ ਹੈ। ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਣ ਪਵਾਰ ਨੇ ਰਾਜ ਸਭਾ ਵਿਚ ਇਕ ਪ੍ਰਸ਼ਨ ਦੇ ਲਿਖਤੀ ਉੱਤਰ ’ਚ ਕਿਹਾ ਸੀ ਕਿ ਕੇਂਦਰੀ ਸਿਹਤ ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ ਨਾਲ ਮੌਤ ਦੀ ਸੂਚਨਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਸੀ ਕਿ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨਿਯਮਿਤ ਰੂਪ ਨਾਲ ਕੇਂਦਰ ਸਰਕਾਰ ਨੂੰ ਕੋਵਿਡ ਦੇ ਮਾਮਲੇ ਅਤੇ ਇਸ ਦੀ ਵਜ੍ਹਾ ਨਾਲ ਹੋਈਆਂ ਮੌਤਾਂ ਬਾਰੇ ਸੂਚਨਾ ਦਿੰਦੇ ਹਨ। ਫ਼ਿਲਹਾਲ ਕਿਸੇ ਵੀ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਆਕਸੀਜਨ ਦੀ ਘਾਟ ਕਾਰਨ ਕਿਸੇ ਦੀ ਵੀ ਜਾਨ ਦੀ ਖ਼ਬਰ ਨਹੀਂ ਦਿੱਤੀ ਹੈ।

More from this section