View in English:
April 19, 2024 4:07 am

ਆਦਮਪੁਰ ਜ਼ਿਮਨੀ ਚੋਣ : 3 ਨਵੰਬਰ ਨੂੰ ਹੋਣਗੀਆਂ ਆਦਮਪੁਰ ਉਪ ਚੋਣਾਂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ ,ਅਕਤੂਬਰ 3

ਹਰਿਆਣਾ ਦੇ ਆਦਮਪੁਰ ਵਿੱਚ 3 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਹ ਸੀਟ ਭਾਜਪਾ ਆਗੂ ਕੁਲਦੀਪ ਬਿਸ਼ਨੋਈ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਕੁਲਦੀਪ ਨੇ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤੀ ਸੀ ਪਰ ਕੁਝ ਦਿਨ ਪਹਿਲਾਂ ਹੀ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 3 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ 6 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਨਾਮਜ਼ਦਗੀ ਪ੍ਰਕਿਰਿਆ 14 ਅਕਤੂਬਰ ਤੋਂ ਸ਼ੁਰੂ ਹੋਵੇਗੀ।

Leave a Reply

Your email address will not be published. Required fields are marked *

View in English