ਪੰਜਾਬ

ਆਪਣੇ ਆਖ਼ਰੀ ਪੜਾਅ ‘ਤੇ ਹੈ ਕਣਕ ਦਾ ਖਰੀਦ ਸੀਜ਼ਨ

ਫ਼ੈਕ੍ਟ ਸਮਾਚਾਰ ਸੇਵਾ
ਲੁਧਿਆਣਾ,  ਅਪ੍ਰੈਲ 30
ਲੁਧਿਆਣਾ ਜ਼ਿਲ੍ਹੇ ਵਿੱਚ ਜਿਵੇਂ ਅਨਾਜ ਏਜੰਸੀਆਂ ਨੇ ਪਹਿਲਾਂ ਹੀ 93% ਕਣਕ ਦੀ ਖਰੀਦ ਕਰ ਲਈ ਹੈ, ਇਹ ਨਿਰਵਿਘਨ ਅਤੇ ਸੁਚਾਰੂ ਖਰੀਦ ਸੀਜ਼ਨ ਹੁਣ ਆਪਣੇ ਆਖ਼ਰੀ ਪੜਾਅ ਵੱਲ ਤੁਰ ਪਿਆ ਹੈ। ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਪ੍ਰਾਪਤ ਵੇਰਵਿਆਂ ਅਨੁਸਾਰ ਜ਼ਿਲ੍ਹੇ ਵਿੱਚ 29 ਅਪ੍ਰੈਲ, 2021 ਤੱਕ ਕੁੱਲ 836088 ਮੀਟਰਕ ਟਨ ਕਣਕ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ ਆ ਗਈ ਹੈ ਅਤੇ ਪੂਰਾ ਸਟਾਕ ਖਰੀਦਿਆ ਜਾ ਚੁੱਕਾ ਹੈ ਜਿਸ ਨਾਲ ਇਹ ਪੱਕਾ ਹੋ ਜਾਂਦਾ ਹੈ ਕਿ ਕਿਸਾਨ ਜਲਦ ਹੀ ਆਪਣੇ ਪੀਲੇ ਸੋਨੇ ਦੀ ਮੰਡੀਕਰਨ ਦਾ ਕੰਮ ਨਿਬੇੜ ਲੈਣਗੇ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ  ਵਰਿੰਦਰ ਕੁਮਾਰ ਸ਼ਰਮਾ ਨੇ ਦੁਹਰਾਇਆ ਕਿ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਨਿਰਵਿਘਨ ਤੇ ਸੁਚਾਰੂ ਖਰੀਦ ਅਤੇ ਲਿਫਟਿੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਮੌਕੇ ‘ਤੇ ਖਰੀਦ ਦੇ ਨਾਲ-ਨਾਲ 48 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ‘ਤੇ ਵੀ ਜੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 1560.78 ਕਰੋੜ ਰੁਪਏ ਦੀ ਅਦਾਇਗੀ ਵਿਚੋਂ 1387.46 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਖਰੀਦ ਤੁਰੰਤ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇੱਕ ਮਜਬੂਤ ਢਾਂਚਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣ ਕਰਦਿਆਂ ਆਪਣੀ ਸੁਨਹਿਰੀ ਫ਼ਸਲ ਵੇਚਣ ਆਏ ਕਿਸਾਨਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

More from this section