ਦੇਸ਼

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੂਨ 11
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਸ਼ੁੱਕਰਵਾਰ ਨੂੰ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਇਸ ਲਈ ਉਨ੍ਹਾਂ ਦਾ ਧੰਨਵਾਦ ਜ਼ਾਹਰ ਕੀਤਾ। ਯੋਗੀ ਨੇ ਮੁਲਾਕਾਤ ਤੋਂ ਬਾਅਦ ਟਵੀਟ ਕੀਤਾ,”ਅੱਜ ਮਾਨਯੋਗ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਜੀ ਨਾਲ ਨਵੀਂ ਦਿੱਲੀ ‘ਚ ਸ਼ਿਸ਼ਟਾਚਾਰ ਮੁਲਾਕਾਤ ਕਰਨ ਅਤੇ ਮਾਰਗਦਰਸ਼ਨ ਪ੍ਰਾਪਤੀ ਦਾ ਮੌਕਾ ਪ੍ਰਾਪਤ ਹੋਇਆ। ਆਪਣੇ ਰੁਝੇ ਸਮੇਂ ‘ਚੋਂ ਮੁਲਾਕਾਤ ਲਈ ਸਮਾਂ ਦੇਣਾ ਅਤੇ ਮਾਰਗਦਰਸ਼ਨ ਕਰਨ ਲਈ ਮਾਨਯੋਗ ਪ੍ਰਧਾਨ ਮੰਤਰੀ ਜੀ ਦਾ ਦਿਲੋਂ ਧੰਨਵਾਦ।” ਸਵਾ ਘੰਟੇ ਤੋਂ ਵੱਧ ਸਮੇਂ ਦੀ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਰਿਹਾਇਸ਼ ਤੋਂ ਬਾਹਰ ਨਿਕਲੇ ਮੁੱਖ ਮੰਤਰੀ ਯੋਗੀ ਨੇ ਪੱਤਰਕਾਰਾਂ ਨਾਲ ਕੋਈ ਗੱਲ ਨਹੀਂ ਕੀਤੀ ਅਤੇ ਸਿੱਧੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੂੰ ਮਿਲਣ ਉਨ੍ਹਾਂ ਦੇ ਘਰ ਵੱਲ ਨਿਕਲ ਪਏ। ਇਸ ਤੋਂ ਇਕ ਦਿਨ ਪਹਿਲਾਂ ਮੁੱਖ ਮੰਤਰੀ ਨੇ ਵੀਰਵਾਰ ਨੂੰ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੀ ਮੁਲਾਕਾਤ ਕੀਤੀ ਸੀ। ਇਸ ਦੌਰਾਨ ਵੱਖ-ਵੱਖ ਮੁੱਦਿਆਂ ਨਾਲ ਸ਼ਾਹ ਨਾਲ ਕਰੀਬ ਡੇਢ ਘੰਟੇ ਚਰਚਾ ਕੀਤੀ ਸੀ।