View in English:
October 21, 2024 8:27 pm

ਏਅਰ ਇੰਡੀਆ ਦੇ ਯਾਤਰੀਆਂ ਨੂੰ ਜਹਾਜ਼ ‘ਚ ਧਮਾਕੇ ਦੀ ਧਮਕੀ

ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਏਅਰ ਇੰਡੀਆ ਦੇ ਯਾਤਰੀਆਂ ਨੂੰ ਖੁੱਲੀ ਚੇਤਾਵਨੀ ਦਿੱਤੀ ਹੈ। ਪੰਨੂ ਦਾ ਕਹਿਣਾ ਹੈ ਕਿ ਦੀਵਾਲੀ ਤੋਂ ਬਾਅਦ ਏਅਰ ਇੰਡੀਆ ਦੇ ਜਹਾਜ਼ ‘ਚ ਧਮਾਕਾ ਹੋ ਸਕਦਾ ਹੈ। ਯਾਤਰੀਆਂ ਦੀ ਜਾਨ ਨੂੰ ਖਤਰਾ ਹੈ। ਅਜਿਹੇ ‘ਚ ਜੇਕਰ ਤੁਹਾਨੂੰ ਆਪਣੀ ਜਾਨ ਪਿਆਰੀ ਹੈ ਤਾਂ 1 ਨਵੰਬਰ ਤੋਂ 19 ਨਵੰਬਰ ਤੱਕ ਏਅਰ ਇੰਡੀਆ ਦੀ ਫਲਾਈਟ ‘ਚ ਸਫਰ ਨਾ ਕਰੋ।
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਪੰਨੂ ਨੇ ਕਥਿਤ ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਮੌਕੇ ਇਹ ਚਿਤਾਵਨੀ ਜਾਰੀ ਕੀਤੀ ਹੈ। ਸਿੱਖਸ ਫਾਰ ਜਸਟਿਸ (SFJ) ਨੇ ਏਅਰ ਇੰਡੀਆ ਦੀਆਂ ਉਡਾਣਾਂ ‘ਤੇ ਹਮਲੇ ਦੀ ਚਿਤਾਵਨੀ ਦਿੱਤੀ ਹੈ। ਹਾਲਾਂਕਿ ਪਿਛਲੇ ਸਾਲ ਵੀ ਪੰਨੂ ਨੇ ਅਜਿਹੀ ਹੀ ਚਿਤਾਵਨੀ ਜਾਰੀ ਕੀਤੀ ਸੀ। ਪੰਨੂ ਦੇ ਇਸ ਸੰਦੇਸ਼ ਤੋਂ ਬਾਅਦ ਹਵਾਬਾਜ਼ੀ ਕੰਪਨੀਆਂ ‘ਚ ਵੀ ਦਹਿਸ਼ਤ ਦਾ ਮਾਹੌਲ ਹੈ। ਖਾਸ ਤੌਰ ‘ਤੇ ਏਅਰ ਇੰਡੀਆ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੰਨੂ ਦਾ ਇਹ ਸੰਦੇਸ਼ ਅਜਿਹੇ ਸਮੇਂ ਆਇਆ ਹੈ ਜਦੋਂ ਕੈਨੇਡਾ ਅਤੇ ਅਮਰੀਕਾ ਪਹਿਲਾਂ ਹੀ ਭਾਰਤ ‘ਤੇ ਝੂਠੇ ਦੋਸ਼ ਲਗਾ ਚੁੱਕੇ ਹਨ। ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੀ ਮੌਤ ‘ਚ ਭਾਰਤ ਦੀ ਭੂਮਿਕਾ ਦਾ ਦਾਅਵਾ ਕੀਤਾ ਹੈ, ਜਦਕਿ ਅਮਰੀਕਾ ਨੇ ਦੋਸ਼ ਲਾਇਆ ਹੈ ਕਿ ਭਾਰਤ ਪੰਨੂ ਦੀ ਹੱਤਿਆ ਲਈ ਸਾਬਕਾ ਰਾਅ ਏਜੰਟ ਵਿਕਾਸ ਯਾਦਵ ਨਾਲ ਮਿਲ ਕੇ ਸਾਜ਼ਿਸ਼ ਰਚ ਰਿਹਾ ਹੈ।

ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਨੂ ਨੇ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਇਸ ਤੋਂ ਪਹਿਲਾਂ ਨਵੰਬਰ 2023 ਵਿੱਚ ਵੀ ਪੰਨੂ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ। ਇਸ ਵੀਡੀਓ ‘ਚ ਪੰਨੂ ਨੇ ਦਿੱਲੀ ਦੇ ਇੰਦਰਾ ਗਾਂਧੀ ਏਅਰਪੋਰਟ (IGI) ਦਾ ਨਾਂ ਬਦਲਣ ਅਤੇ 19 ਨਵੰਬਰ ਨੂੰ ਹਵਾਈ ਅੱਡੇ ਨੂੰ ਬੰਦ ਰੱਖਣ ਦੀ ਚਿਤਾਵਨੀ ਦਿੱਤੀ ਸੀ। ਕੌਮੀ ਜਾਂਚ ਏਜੰਸੀ (ਐਨਆਈਏ) ਨੇ ਪੰਨੂ ਖ਼ਿਲਾਫ਼ ਅਪਰਾਧਿਕ ਸਾਜ਼ਿਸ਼ ਤਹਿਤ ਕੇਸ ਦਰਜ ਕੀਤਾ ਸੀ।

ਪੰਜਾਬ ਦੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ
ਦਸੰਬਰ 2023 ‘ਚ ਪੰਨੂ ਨੇ ਦੇਸ਼ ਦੀ ਸੰਸਦ ‘ਤੇ ਹਮਲਾ ਕਰਨ ਦੀ ਗੱਲ ਕਹੀ ਸੀ। ਪੰਨੂ ਨੇ ਦਾਅਵਾ ਕੀਤਾ ਕਿ 13 ਦਸੰਬਰ ਨੂੰ ਸੰਸਦ ਭਵਨ ‘ਤੇ ਅੱਤਵਾਦੀ ਹਮਲਾ ਹੋਵੇਗਾ। ਇੰਨਾ ਹੀ ਨਹੀਂ ਉਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ।

Leave a Reply

Your email address will not be published. Required fields are marked *

View in English