View in English:
October 8, 2024 11:59 pm

ਐਮੀ ਵਿਰਕ ਦੇ ਪਿਤਾ ਬਣੇ ਪਿੰਡ ਦੇ ਸਰਪੰਚ

ਫੈਕਟ ਸਮਾਚਾਰ ਸੇਵਾ

ਨਾਭਾ , ਅਕਤੂਬਰ 8

ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਇਸ ਤੋਂ ਬਾਅਦ ਐਮੀ ਵਿਰਕ ਦੇ ਪਿੰਡ ਤੇ ਘਰ ਵਿਚ ਖੁਸ਼ੀ ਦਾ ਮਾਹੌਲ ਹੈ।

ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਪਿੰਡ ‘ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਸੀਆਂ ਵੱਲੋਂ ਫੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ।

Leave a Reply

Your email address will not be published. Required fields are marked *

View in English