ਹਰਿਆਣਾ

ਓਮ ਪ੍ਰਕਾਸ਼ ਚੌਟਾਲਾ ਨੇ ਅੰਗਰੇਜ਼ੀ ਦੀ ਪ੍ਰੀਖਿਆ ’ਚੋਂ 88 ਅੰਕ ਲਏ

ਫ਼ੈਕ੍ਟ ਸਮਾਚਾਰ ਸੇਵਾ
ਚੰਡੀਗੜ੍ਹ ਸਤੰਬਰ 05
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ 86 ਸਾਲ ਦੀ ਉਮਰ ਵਿੱਚ ਦਸਵੀਂ ਦੀ ਅੰਗਰੇਜ਼ੀ ਪ੍ਰੀਖਿਆ ਵਿੱਚ ਆਈ ਰੀਅਪੀਅਰ ਕਲੀਅਰ ਕਰ ਲਈ ਹੈ। ਉਨ੍ਹਾਂ 88 ਅੰਕ ਪ੍ਰਾਪਤ ਕੀਤੇ ਹਨ। ਇਹ ਜਾਣਕਾਰੀ ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ਾਮ ਨੂੰ ਐਲਾਨੇ ਨਤੀਜਿਆਂ ਵਿੱਚ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸ੍ਰੀ ਚੌਟਾਲਾ ਨੂੰ ਅਧਿਆਪਕ ਭਰਤੀ ਕਾਂਡ ਵਿੱਚ ਸਾਲ 2013 ਵਿੱਚ ਸਜ਼ਾ ਹੋਈ ਸੀ ਜਿਸ ਤੋਂ ਬਾਅਦ ਸ੍ਰੀ ਚੌਟਾਲਾ ਨੇ ਤਿਹਾੜ ਜੇਲ੍ਹ ਵਿੱਚ ਪੜ੍ਹਾਈ ਸ਼ੁਰੂ ਕਰ ਦਿੱਤੀ ਅਤੇ ਸਾਲ 2017 ਵਿੱਚ ਦਸਵੀਂ ਦੀ ਪ੍ਰੀਖਿਆ ਦਿੱਤੀ। ਸਾਬਕਾ ਮੁੱਖ ਮੰਤਰੀ ਨੇ ਜੇਲ੍ਹ ਵਿੱਚ ਰਹਿੰਦਿਆ 12ਵੀਂ ਦੇ ਪੇਪਰ ਵੀ ਦੇ ਦਿੱਤੇ ਪਰ ਨਤੀਜਾ ਰੋਕ ਲਿਆ ਗਿਆ ਸੀ।