ਪੰਜਾਬ

ਓ.ਐਸ.ਡੀ. ਸ੍ਰੀ ਸੰਨੀ ਬਰਾੜ ਤੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ ਸਤੰਬਰ 13
ਪੰਜਾਬ ਸਰਕਾਰ ਵੱਲੋਂ ਨਸੀਬ ਸੇਠੀ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਫਰੀਦਕੋਟ ਦਾ ਮੈਂਬਰ ਨਿਯੁਕਤ ਕੀਤਾ ਹੈ ਅਤੇ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਸੰਦੀਪ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿੱਚ ਆਪਣਾ ਅਹੁਦਾ ਸੰਭਾਲਿਆ। ਨਸੀਬ ਸੇਠੀ ਨੇ ਯਕੀਨ ਦਿਵਾਇਆ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਸ ਨਿਯੁਕਤੀ ਲਈ ਮੁੱਖ ਮੰਤਰੀ ਤੇ ਸੰਨੀ ਬਰਾੜ ਦੇ ਧੰਨਵਾਦ ਕੀਤਾ। ਇਸ ਮੌਕੇ ਓ.ਐਸ.ਡੀ. ਸੰਦੀਪ ਸਿੰਘ ਬਰਾੜ ਨੇ ਕਿਹਾ ਕਿ ਸੇਠੀ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨੂੰ ਸਮਰਪਿਤ ਹੈ ਤੇ ਪੰਜਾਬ ਸਰਕਾਰ ਵੱਲੋਂ ਹੁਣ ਉਨ੍ਹਾਂ ਨੂੰ ਨਵੀਂ ਜਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਆਸ ਪਰਗਟਾਈ ਕਿ ਸੇਠੀ ਪਹਿਲਾਂ ਤੋਂ ਵੱਧ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਡਾਇਰੈਕਟਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ  ਸੁਰਜੀਤ ਸਿੰਘ ਢਿਲੋਂ, ਹਰਪ੍ਰੀਤ ਸਿੰਘ ਚੰਨਾ ਜੈਤੋ, ਹਰਚਰਨ ਸਿੰਘ ਬਰਾੜ, ਸੂਬਾ ਸ਼ਰਮਾ, ਗੁਰਲਾਲ ਸਿੰਘ, ਗੁਰਜੰਟ ਸਿੰਘ ਘੁਦੂ ਵਾਲਾ, ਸ਼ਪਿੰਦਰ ਸਿੰਘ ਰੁਪਈਆ ਵਾਲਾ, ਪੀ.ਏ.ਕਮਲਜੀਤ ਵੀ ਹਾਜ਼ਰ ਸਨ।