ਪੰਜਾਬ

ਕਰੋਨਾ ਜੰਗ ਨੂੰ ਹਰਾਉਣ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ

ਫ਼ੈਕ੍ਟ ਸਮਾਚਾਰ ਸੇਵਾ
ਫਾਜ਼ਿਲਕਾ, 14 ਜੂਨ

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਕੇਸ਼ਵ ਗੋਇਲ ਦੀ ਅਗਵਾਈ ਹੇਠ ਸਬ ਡਵੀਜਨ ਅੰਦਰ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਰੋਨਾਂ ਦੇ ਕੇਸਾਂ ਵਿਚ ਭਾਵੇਂ ਕਮੀ ਆਈ ਹੈ ਪਰ ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਜਿਸ ਕਿਸੇ ਨੂੰ ਵੀ ਖਾਂਸੀ, ਜੁਕਾਮ, ਬੁਖਾਰ, ਬਦਨ ਦਰਦ ਆਦਿ ਲੱਛਣ ਨਜਰ ਆਉਂਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਹੀ ਟੈਸਟ ਕਰਵਾਉਣ ਨਾਲ ਬਿਮਾਰੀ ਨੂੰ ਅੱਗ ਵੱਧਣ ਤੋਂ ਰੋਕਿਆ ਜਾ ਸਕਦਾ ਹੈ ਤੇ ਇਲਾਜ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸੈਂਪਲਿੰਗ ਤੇ ਵੈਕਸੀਨੇਸ਼ਨ ਸਬੰਧੀ ਵਿਸ਼ੇਸ਼ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕੈਂਪਾਂ ਵਿਚ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਵੈਕਸੀਨ ਲਗਵਾਉਣ ਨਾਲ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ ਅਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਵੈਕਸੀਨੇਸ਼ਨ ਲਗਵਾ ਕੇ ਕਰੋਨਾ ਖਿਲਾਫ ਜੰਗ ਨੂੰ ਹਰਾਇਆ ਜਾ ਸਕਦਾ ਹੈ।