ਪੰਜਾਬ

ਕਰੋਨਾ ਟੈਸਟ ਕਰਵਾਉਣ ਬਾਰੇ ਲੋਕਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਪ੍ਰੇਰਿਤ

ਫ਼ੈਕ੍ਟ ਸਮਾਚਾਰ ਸੇਵਾ
ਫਾਜ਼ਿਲਕਾ, ਮਈ 3
ਸਿਵਲ ਸਰਜਨ ਫਾਜ਼ਿਲਕਾ ਡਾ. ਹਰਜਿੰਦਰ ਸਿੰਘ ਨੇ ਕਰੋਨਾਂ ਨੂੰ ਲੈ ਕੇ ਜ਼ਿਲੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਵੱਧ ਤੋ ਵੱਧ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਟੈਸਟ ਕਰਵਾਵਾਂਗੇ ਤਾਂ ਹੀ ਬਿਮਾਰੀ ਦਾ ਪਤਾ ਲਗੇਗਾ ਅਤੇ ਸਮੇਂ ਸਿਰ ਲੋੜੀਂਦਾ ਇਲਾਜ ਲਿਆ ਜਾ ਸਕੇਗਾ। ਸਿਵਲ ਸਰਜਨ ਨੇ ਕਿਹਾ ਕਿ ਲੋਕਾਂ ਨੂੰ ਟੈਸਟਿੰਗ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਇਸ ਬੀਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਇਸ ਦੇ ਨਾਲ-ਨਾਲ ਉਹਨਾਂ ਨੇ ਕਿਹਾ ਕਿ ਪਾਜੀਟਿਵ ਮਰੀਜਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਟੈਸਟ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ, ਸਮੇਂ ਸਿਰ ਪਤਾ ਲਗਣ ਨਾਲ ਇਸ ਮਹਾਮਾਰੀ `ਤੇ ਕਾਬੂ ਪਾਇਆ ਜਾ ਸਕਦਾ ਹੈ। ਇਸਦੇ ਨਾਲ-ਨਾਲ ਲੋਕ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਹੁਣ ਤੱਕ 1 ਲੱਖ 34 ਹਜ਼ਾਰ 358 ਲੋਕਾਂ ਦੇ ਕਰੋਨਾ ਦੇ ਸੈਂਪਲ ਲਏ ਜਾ ਚੁੱਕੇ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਕਮ ਤੋ ਘਰੋਂ ਬਾਹਰ ਨਾ ਨਿਕਲਿਆ ਜਾਵੇ, ਜੇ ਜ਼ਰੂਰੀ ਹੈ ਤਾਂ ਮਾਸਕ ਪਾ ਕੇ ਹੀ ਜਾਇਆ ਜਾਵੇ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋ ਗੁਰੇਜ਼ ਕੀਤਾ ਜਾਵੇ ਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਵਾਰ-ਵਾਰ ਹੱਥ ਸਾਬਣ ਨਾਲ ਧੋਤੇ ਜਾਣ ਜਾਣ। ਉਨ੍ਹਾਂ ਕਿਹਾ ਕੇ ਬੁਖਾਰ, ਖਾਂਸੀ, ਜੁਕਾਮ ਆਦਿ ਹੋਣ ਤੇ ਤੁਰੰਤ ਅਪਣਾ ਕਰੋਨਾ ਟੈਸਟ ਕਰਵਾਇਆ ਜਾਵੇ। ਉਹਨਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਭਰਮ ਜਾ ਅਫਵਾਹ ਤੋ ਬਚਿਆ ਜਾਵੇ, ਘਰ ਬੈਠ ਕੇ ਅਪਣੇ ਆਪ ਇਲਾਜ਼ ਲੈਣ ਦੀ ਬਜਾਏ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਮੌਕੇ ਡਾ ਕਵਿਤਾ, ਡਾ ਚਰਨਜੀਤ, ਡਾ ਰਿੰਕੂ, ਡਾ ਸੁਨੀਤਾ, ਅਨਿਲ ਧਾਮੂ, ਰਾਜੇਸ਼ ਕੁਮਾਰ ਅਤੇ ਸਮੂਹ ਐਸ.ਐਮ.ਓ ਹਾਜ਼ਰ ਸਨ।