ਕਾਂਗਰਸ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੁਲਾਈ 22
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਕੰਪਲੈਕਸ ਵਿਚ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਪ੍ਰਦਰਸ਼ਨ ਕੀਤਾ। ਸੰਸਦ ਭਵਨ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕੀਤੇ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਦੋਵਾਂ ਸਦਨਾਂ ਦੇ ਕਈ ਮੈਂਬਰਾਂ ਨੇ ਹਿੱਸਾ ਲਿਆ। ਸ੍ਰੀ ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗੋਈ, ਰਵਨੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਈ ਸੰਸਦ ਮੈਂਬਰ ਇਸ ਧਰਨੇ ਵਿੱਚ ਸ਼ਾਮਲ ਹੋਏ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ‘ਕਾਲੇ ਕਾਨੂੰਨਾਂ ਨੂੰ ਵਾਪਸ ਲਓ’ ਅਤੇ ‘ਪ੍ਰਧਾਨ ਮੰਤਰੀ ਇਨਸਾਫ਼ ਕਰੋ’ ਦੇ ਨਾਅਰੇ ਲਗਾਏ।

More from this section