ਫੈਕਟ ਸਮਾਚਾਰ ਸੇਵਾ
ਮੁੰਬਈ , ਅਕਤੂਬਰ 19
ਬਾਬਾ ਸਿੱਦੀਕੀ ਕਤਲ ਕੇਸ ਵਿੱਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਦੱਸਿਆ ਜਾ ਰਿਹਾ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਦੀ ਹੱਤਿਆ ਤੋਂ ਇਕ ਹਫਤੇ ਬਾਅਦ ਗੋਲੀਬਾਰੀ ਕਰਨ ਵਾਲਿਆਂ ‘ਚੋਂ ਇਕ ਦੇ ਫੋਨ ‘ਚ ਸਿੱਦੀਕੀ ਦੇ ਬੇਟੇ ਜੀਸ਼ਾਨ ਦੀ ਤਸਵੀਰ ਵੀ ਮਿਲੀ ਸੀ।
ਮੁੰਬਈ ਪੁਲਿਸ ਨੇ ਦੱਸਿਆ ਕਿ ਬਾਬਾ ਸਿੱਦੀਕੀ ਦੇ ਕਤਲ ਦੇ ਦੋਸ਼ੀ ਦੇ ਫ਼ੋਨ ਵਿੱਚ ਜ਼ੀਸ਼ਾਨ ਸਿੱਦੀਕੀ ਦੀ ਫੋਟੋ ਵੀ ਮਿਲੀ ਹੈ। ਇੰਨਾ ਹੀ ਨਹੀਂ, ਜਾਂਚ ਵਿੱਚ ਸਾਹਮਣੇ ਆਇਆ ਕਿ ਕਾਤਲਾਂ ਅਤੇ ਸਾਜ਼ਿਸ਼ਕਰਤਾਵਾਂ ਨੇ ਜਾਣਕਾਰੀ ਸਾਂਝੀ ਕਰਨ ਲਈ ਸਨੈਪਚੈਟ ਦੀ ਵਰਤੋਂ ਕੀਤੀ। ਇਹ ਤਸਵੀਰ ਉਨ੍ਹਾਂ ਦੇ ਹੈਂਡਲਰ ਨੇ ਸਨੈਪਚੈਟ ਰਾਹੀਂ ਮੁਲਜ਼ਮਾਂ ਨਾਲ ਸਾਂਝੀ ਕੀਤੀ ਸੀ।
ਇਸ ਤੋਂ ਇਲਾਵਾ ਪੁਲਿਸ ਨੇ ਇਹ ਵੀ ਦੱਸਿਆ ਕਿ ਪੁਲਿਸ ਸੁਰੱਖਿਆ ਗਾਰਡ ਕਾਂਸਟੇਬਲ ਸ਼ਿਆਮ ਸੋਨਵਣੇ, ਜੋ ਕਤਲ ਦੇ ਸਮੇਂ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਨਾਲ ਮੌਜੂਦ ਸੀ, ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅੰਦਰੂਨੀ ਜਾਂਚ ਵੀ ਚੱਲ ਰਹੀ ਹੈ ਹਾਲਾਂਕਿ ਮੁਅੱਤਲੀ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ।