View in English:
October 25, 2024 4:56 pm

ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਕਤੂਬਰ 25

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ।

ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਤੇ ਸਕੱਤਰ ਪ੍ਰਤਾਪ ਸਿੰਘ ਨੇ ਨਿਭਾਈ। ਇਸ ਮੌਕੇ ਗਿਆਨੀ ਪਰਵਿੰਦਰਪਾਲ ਸਿੰਘ, ਪਰਮਜੀਤ ਸਿੰਘ ਖ਼ਾਲਸਾ ਤੇ ਪ੍ਰਤਾਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੌਮ ਲਈ ਘਾਲਣਾ ਘਾਲਣ ਵਾਲੀਆਂ ਸ਼ਖ਼ਸੀਅਤਾਂ ਦਾ ਸਤਿਕਾਰ ਕਰਦਿਆਂ ਸਿੱਖ ਸੰਸਥਾ ਵੱਲੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ। ਪਰਿਵਾਰਾਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ।

ਇਸ ਮੌਕੇ ਚਾਰਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸੁਖਬੀਰ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਕਰਤਾਰ ਸਿੰਘ, ਮੇਜਰ ਸਿੰਘ, ਰਾਜਵਿੰਦਰ ਸਿੰਘ ਜੋਗਾ, ਮੈਨੇਜਰ ਨਰਿੰਦਰ ਸਿੰਘ, ਸਤਨਾਮ ਸਿੰਘ ਰਿਆੜ, ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਰਣਧੀਰ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *

View in English