ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੁਲਾਈ 8
ਦਿੱਲੀ ਆਬਕਾਰੀ ਨੀਤੀ ਘਪਲੇ ਦੇ ਦੋਸ਼ੀ ਬੀਆਰਐੱਸ ਆਗੂ ਕੇ. ਕਵਿਤਾ ਨੇ ਸੀਬੀਆਈ ਕੇਸ ਵਿਚ ਡਿਫਾਲਟ ਜ਼ਮਾਨਤ ਦੀ ਮੰਗ ਲਈ ਅਰਜ਼ੀ ਦਾਇਰ ਕੀਤੀ ਹੈ। ਇਸ ‘ਤੇ ਅੱਜ ਰਾਊਜ਼ ਐਵੇਨਿਊ ਅਦਾਲਤ ਵੱਲੋਂ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਅਦਾਲਤ ਅੱਜ ਸੀਬੀਆਈ ਵੱਲੋਂ ਉਸ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਵੀ ਵਿਚਾਰ ਕਰੇਗੀ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਈਡੀ ਨੇ ਕਵਿਤਾ ਨੂੰ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਤਿਹਾੜ ਜੇਲ੍ਹ ਵਿਚ ਨਿਆਇਕ ਹਿਰਾਸਤ ‘ਚ ਹਨ।