ਫ਼ਿਲਮੀ ਗੱਲਬਾਤ

ਕੈਨੇਡਾ ‘ਚ ਛੁੱਟੀਆਂ ਬਿਤਾਉਣ ਤੋਂ ਬਾਅਦ ਭਾਰਤ ਪਰਤੇ ਕਰਨਵੀਰ ਬੋਹਰਾ

ਫ਼ੈਕ੍ਟ ਸਮਾਚਾਰ ਸੇਵਾ
ਮੁੰਬਈ ਜੁਲਾਈ 03
ਟੀ. ਵੀ. ਅਦਾਕਾਰ ਕਰਨਵੀਰ ਬੋਹਰਾ ਜੋ ਪਿਛਲੇ ਕਈ ਦਿਨਾਂ ਤੋਂ ਕੈਨੇਡਾ ਗਏ ਹੋਏ ਸਨ। ਉਹ ਕੈਨੇਡਾ ‘ਚ ਛੁੱਟੀਆਂ ਬਿਤਾਉਣ ਤੋਂ ਬਾਅਦ ਭਾਰਤ ਪਰਤ ਆਏ ਹਨ। ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ ਵਿਚ ਕਰਨਵੀਰ ਬੋਹਰਾ ਆਪਣੇ ਪਰਿਵਾਰ ਨਾਲ ਨਜ਼ਰ ਆ ਰਿਹਾ ਹੈ। ਏਅਰਪੋਰਟ ‘ਤੇ ਕਰਨਵੀਰ ਬੋਹਰਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲੇ। ਇਸ ਮੌਕੇ ਉਨ੍ਹਾਂ ਦੇ ਕੁੱਤੇ ਵੱਲੋਂ ਕੀਤਾ ਗਿਆ ਸਵਾਗਤ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਦਾ ਪਿਆਰਾ ਕੁੱਤਾ ਪਰਿਵਾਰ ਨੂੰ ਮਿਲਿਆ ਤਾਂ ਉਹ ਕਰਨਵੀਰ ਬੋਹਰਾ ਦੀ ਗੋਦ ‘ਚ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ। ਦੱਸ ਦਈਏ ਕਿ ਕਰਨਵੀਰ ਬੋਹਰਾ ਦੀ ਛੋਟੀ ਬੇਟੀ ਨੇ ਕੁਝ ਮਹੀਨੇ ਪਹਿਲਾਂ ਹੀ ਜਨਮ ਲਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀਆਂ ਦੋ ਵੱਡੀਆਂ ਬੇਟੀਆਂ ਹਨ, ਜੋ ਕਿ ਟਵਿਨਸ ਹਨ। ਕਰਨਵੀਰ ਬੋਹਰਾ ਨੇ ਟੀ. ਵੀ. ਦੇ ਕਈ ਸੀਰੀਅਲਸ ‘ਚ ਕੰਮ ਕੀਤਾ ਹੈ ਅਤੇ ਉਹ ਲਗਾਤਾਰ ਟੀ. ਵੀ. ਇੰਡਸਟਰੀ ‘ਚ ਸਰਗਰਮ ਹਨ।

More from this section