ਪੰਜਾਬ

ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਵੱਡੀ ਸੌਗਾਤ, ਕਰੋੜਾਂ ਦਾ ਕਰਜ਼ਾ ਕੀਤਾ ਮੁਆਫ਼

ਫ਼ੈਕ੍ਟ ਸਮਾਚਾਰ ਸੇਵਾ
ਸ੍ਰੀ ਆਨੰਦਪੁਰ ਸਾਹਿਬ ਅਗਸਤ 20
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦੇਸ਼ ਦੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ਮੌਕੇ ਕਿਸਾਨਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਗਏ ਸੂਬਾ ਪੱਧਰੀ ਮਸਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤ ਮਜ਼ਦੂਰ ਅਤੇ ਬੇਜ਼ਮੀਨੇ ਕਿਸਾਨਾਂ ਦਾ ਕਰੋੜਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਦਰਅਸਲ ਆਨੰਦਪੁਰ ਸਾਹਿਬ ਦੇ ਸ੍ਰੀ ਦਸ਼ਮੇਸ਼ ਅਕੈਡਮੀ ਵਿਖੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰ ਦੀ ਕਰਜ਼ਾ ਰਾਹਤ ਯੋਜਨਾ ਸ਼ੁਰੂ ਕੀਤੀ ਗਈ। ਇਸ ਦੌਰਾਨ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਰੀਬ 526 ਕਰੋੜ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪ੍ਰਮਾਣ ਪੱਤਰ ਵੀ ਭੇਟ ਕੀਤੇ ਗਏ।