ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਈ 31
ਪੰਜਾਬ ਕੈਬਨਿਟ ‘ਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਮੌਜੂਦਾ ਤਿੰਨ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲ ਦੇ ਵਿਭਾਗਾਂ ‘ਚ ਫੇਰਬਦਲ ਕੀਤੀ ਗਈ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਿਆ ਹੈ। ਖੇਤੀਬਾੜੀ ਤੇ ਪੰਚਾਇਤੀ ਰਾਜ ਦੋਵੇਂ ਮਹੱਤਵਪੂਰਨ ਅਹੁਦੇ ਉਨ੍ਹਾਂ ਤੋਂ ਵਾਪਸ ਲੈ ਲਏ ਗਏ ਹਨ। ਡਾ ਇੰਦਰਜੀਤ ਨਿੱਜਰ ਵਾਲੇ ਵਿਭਾਗ ਮੰਤਰੀ ਬਲਕਾਰ ਸਿੰਘ ਨੂੰ ਮਿਲੇ ਹਨ। ਇਸ ਤੋਂ ਇਲਾਵਾ ਗੁਰਮੀਤ ਸਿੰਘ ਖੁੱਡੀਆਂ ਨੂੰ ਤਿੰਨ ਅਹਿਮ ਵਿਭਾਗ ਮਿਲੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਦਾ ਅੱਜ ਦੋ ਨਵੇਂ ਮੰਤਰੀ ਸ਼ਾਮਲ ਹੋਣ ਨਾਲ ਵਿਸਥਾਰ ਹੋਇਆ ਹੈ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੂੰ ਸਹੁੰ ਚੁਕਾਈ।