ਪੰਜਾਬ

ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ 22 ਬੱਚਿਆਂ ਦੀ ਹੁਣ ਤੱਕ ਕੀਤੀ ਗਈ ਪਹਿਚਾਣ-ਜ਼ਿਲਾ ਤੇ ਸੈਸ਼ਨ ਜੱਜ

ਫ਼ੈਕ੍ਟ ਸਮਾਚਾਰ ਸੇਵਾ
ਨਵਾਂਸ਼ਹਿਰ, ਜੁਲਾਈ 16

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ-ਕਮ-ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲੇ ਅੰਦਰ ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਦੇ ਪਾਲਣ-ਪੋਸ਼ਣ ਲਈ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ ਪ੍ਰਤੀ ਮਹੀਨਾ 2 ਹਜ਼ਾਰ ਰੁਪਏ ਵਿੱਤੀ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇ। ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਹੁਣ ਤੱਕ 22 ਬੱਚਿਆਂ ਦੀ ਪਹਿਚਾਣ ਕੀਤੀ ਜਾ ਚੁੱਕੀ ਹੈ, ਜਿਨਾਂ ਵਿਚੋਂ 10 ਬੱਚਿਆਂ ਦੀ ਪਹਿਚਾਣ ਜ਼ਿਲਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਵੱਲੋਂ ਮੁਕੰਮਲ ਕੀਤੀ ਗਈ ਹੈ ਅਤੇ ਬਾਕੀ ਦੀ ਜਾਂਚ-ਪੜਤਾਲ ਜਾਰੀ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦੇ ਧਿਆਨ ਵਿਚ ਵੀ ਕੋਈ ਇਹੋ ਜਿਹੇ ਬੱਚੇ ਹਨ, ਤਾਂ ਉਨਾਂ ਦੀ ਮਦਦ ਕਰਦਿਆਂ ਜ਼ਿਲਾ ਬਾਲ ਭਲਾਈ ਯੂਨਿਟ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਦੱਸਿਆ ਕਿ ਬਾਕੀ ਰਹਿੰਦੇ 12 ਬੱਚਿਆਂ ਦੀ ਜਲਦ ਹੀ ਜਾਂਚ-ਪੜਤਾਲ ਕਰ ਕੇ ਉਨਾਂ ਨੂੰ ਵੀ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਬਾਰੇ ਜ਼ਿਲ੍ਰਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਵਾਂਸ਼ਹਿਰ ਦਫ਼ਤਰ ਵਿਖੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਫੋਨ ਨੰਬਰ 01823-223511 ਅਤੇ 01823-222322 ਉੱਤੇ ਜਾਂ ਸਬੰਧਤ ਸੀ. ਡੀ. ਪੀ. ਓ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।