ਪੰਜਾਬ

ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ

ਫ਼ੈਕ੍ਟ ਸਮਾਚਾਰ ਸੇਵਾ
ਐਸ.ਏ.ਐਸ ਨਗਰ, ਅਕਤੂਬਰ 08

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68751 ਮਿਲੇ ਹਨ ਜਿਨ੍ਹਾਂ ਵਿੱਚੋਂ 67663 ਮਰੀਜ਼ ਠੀਕ ਹੋ ਗਏ ਅਤੇ 20 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 7 ਮਰੀਜ਼ ਠੀਕ ਹੋਏ ਹਨ ਅਤੇ 2 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । 

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ  ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ  ਸ਼ਾਮਲ ਹੈ।

7 Cured, 2 Positive , 0 Death

Kharar-1

Mohali-1

Total Positive Count – 68751

Total Cured – 67663

Total Active – 20

Total Deaths – 1068