View in English:
September 20, 2024 12:56 am

ਕੰਗਨਾ ਰਣੌਤ ਦੀ ‘Emergency’ ਰਿਲੀਜ਼ ਮੁੜ ਟਲੀ

ਫੈਕਟ ਸਮਾਚਾਰ ਸੇਵਾ

ਮੁੰਬਈ , ਸਤੰਬਰ 2

ਕੰਗਨਾ ਰਣੌਤ ਦੀ ਵਿਵਾਦਾਂ ’ਚ ਰਹੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਇਕ ਵਾਰ ਮੁੜ ਟਾਲ ਦਿੱਤੀ ਗਈ ਹੈ। ਭਾਵ ਫਿਲਮ ਮਿੱਥੀ ਤਰੀਕ ਅਨੁਸਾਰ ਛੇ ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਨਹੀਂ ਹੋਵੇਗੀ। 1975 ’ਚ ਦੇਸ਼ ’ਚ ਲਗਾਈ ਗਈ ਐਮਰਜੈਂਸੀ ’ਤੇ ਆਧਾਰਿਤ ਇਸ ਫਿਲਮ ’ਚ ਕੰਗਨਾ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਈ ਹੈ। ਫਿਲਮ ਨਾਲ ਜੁੜੇ ਸੂਤਰਾਂ ਨੇ ਰਿਲੀਜ਼ ਦੀ ਤਰੀਕ ਟਾਲਣ ਦੀ ਗੱਲ ਕਹੀ ਹੈ।

ਉਨ੍ਹਾਂ ਅਨੁਸਾਰ ਇਸ ਸਬੰਧ ’ਚ ਅੱਜ ਫਿਲਮ ਦੀ ਟੀਮ ਬਿਆਨ ਜਾਰੀ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਨਿਵਾਸੀ ਗੁਰਿੰਦਰ ਸਿੰਘ ਤੇ ਗੁਰਮੋਹਨ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਖਲ ਕਰ ਕੇ ਇਸ ਫਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ’ਚ ਦਾਅਵਾ ਕੀਤਾ ਗਿਆ ਹੈ ਕਿ ਇਸ ਫਿਲਮ ’ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

Leave a Reply

Your email address will not be published. Required fields are marked *

View in English