ਪੰਜਾਬ

ਖਰੀਦ ਦੇ 23 ਵੇਂ ਦਿਨ 248595 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

ਫ਼ੈਕ੍ਟ ਸਮਾਚਾਰ ਸੇਵਾ
ਚੰਡੀਗੜ, ਮਈ 3
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 23ਵੇਂ ਦਿਨ 248595 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 248511  ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 84 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 248511 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 59498 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 64353 ਮੀਟਿ੍ਰਕ ਟਨ
ਅਤੇ ਪਨਸਪ ਵੱਲੋਂ 60305 ਮੀਟਿ੍ਰਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 33392 ਮੀਟਿ੍ਰਕ ਟਨ  ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 25669 ਮੀਟਿ੍ਰਕ ਟਨ ਕਣਕ ਖ਼ਰੀਦੀ  ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 5293 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 23 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  114,62267 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।