ਖਾਂਸੀ, ਜੁਕਾਮ, ਬੁਖਾਰ, ਸਾਹ ਲੈਣ ਚ ਤਕਲੀਫ ਹੋਵੇ ਤਾਂ ਕਰਵਾਓ ਕੋਰੋਨਾ ਜਾਂਚ

ਫ਼ੈਕ੍ਟ ਸਮਾਚਾਰ ਸੇਵਾ
ਬਰਨਾਲਾ, ਮਈ 4

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ  ਬਲਬੀਰ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਜੇ ਕਿਸੇ ਵਿਆਕਤੀ ਨੂੰ ਖਾਂਸੀ ਜੁਕਾਮ ਬੁਖਾਰ ਅਤੇ ਸਾਹ ਲੈਣ ਚ ਤਕਲੀਫ ਹੋਵੇ ਤਾਂ ਇਸ ਨੂੰ ਟਾਈਫਾਈਡ ਜਾਂ ਮੌਸਮੀ ਬੁਖਾਰ ਸਮਝ ਕੇ ਘਰੇਲੂ ਇਲਾਜ ਜਾਂ ਹੋਰ ਉਪਚਾਰਾਂ ਚ ਨਹੀਂ ਪੈਣਾ ਚਾਹੀਦਾ, ਸਗੋਂ ਤੁਰੰਤ ਸਰਕਾਰੀ

ਹਸਪਤਾਲ ਵਿੱਚ ਬਿਨਾਂ ਕਿਸੇ ਡਰ ਤੋਂ ਆਪਣਾ ਇਲਾਜ ਚੈਕ ਅੱਪ ਕਰਵਾਉਣਾ ਚਾਹੀਦਾ ਹੈ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਪ੍ਰਾਈਵੇਟ ਹਸਪਤਾਲ, ਨਰਸਿੰਗ ਹੋਮ ਦੇ ਡਾਕਟਰ ਅਤੇ ਰਜਿਸਟਰਡ ਮੈਡੀਕਲ ਪ੍ਰੈਕਟੀਸਨਰ ਕੋਲ ਇਸ ਤਰ੍ਹਾਂ ਦੇ ਲੱਛਣ ਵਾਲਾ ਮਰੀਜ ਆਉਂਦਾ ਹੈ ਤਾਂ ਉਸ ਦਾ ਕੋਰੋਨਾ ਟੈਸਟ ਲਾਜ਼ਮੀ ਕਰਵਾਇਆ

ਜਾਵੇ ਅਤੇ ਤੁਰੰਤ ਸੂਚਨਾ ਸਿਹਤ ਵਿਭਾਗ ਨੂੰ ਦਿੱਤੀ ਜਾਵੇ।

ਸਿਵਲ ਸਰਜਨ ਬਰਨਾਲਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਲੱਛਣ ਵਾਲੇ ਵਿਅਕਤੀ ਜਲਦੀ ਆਪਣਾ ਕੋਰੋਨਾ ਟੈਸਟ ਕਰਵਾਉਣ ਤਾਂ ਜੋ ਪਹਿਲੀ ਸਟੇਜ ਵਿੱਚ ਹੀ ਮਾਮੂਲੀ ਲੱਛਣਾਂ ਵਾਲੇ ਮਰੀਜਾਂ ਦਾ ਘਰ ਵਿੱਚ ਇਕਾਂਤਵਾਸ ਹੋ ਕੇ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਚ ਇਲਾਜ ਕਰਵਾਇਆ ਜਾ

ਸਕੇ ।

ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਬਿਮਾਰੀ ਵਾਲੇ ਮਰੀਜਾਂ ਦੇ ਇਲਾਜ ਵਿੱਚ ਦੇਰੀ ਖਤਰੇ ਦਾ ਕਾਰਨ ਬਣਦੀ ਹੈ ਅਤੇ ਕਰੋਨਾ ਮਹਾਂਮਾਰੀ ਹੋਰ ਜਿਆਦਾ ਲੋਕਾਂ ਵਿੱਚ ਫੈਲਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਜਾਂਦੀਆਂ ਸਾਵਧਾਨੀਆਂ ਜਿਵੇਂ ਵਾਰ-ਵਾਰ

ਹੱਥ ਸਾਬਣ ਪਾਣੀ ਨਾਲ ਧੋਣਾ, 6 ਫੁੱਟ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ, ਅਤੇ ਆਪਣਾ ਮੂµਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ । ਇਸ ਤਰਾਂ ਆਪ ਸਭ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ ।

More from this section