ਖੇਡ ਜਗਤ ਨੇ ਦਿੱਤੀ ਦਿਲੀਪ ਕੁਮਾਰ ਨੂੰ ਸ਼ਰਧਾਂਜਲੀ

ਫ਼ੈਕ੍ਟ ਸਮਾਚਾਰ ਸੇਵਾ ਮੁੰਬਈ , ਜੁਲਾਈ 8

ਅਦਾਕਾਰ ਦਿਲੀਪ ਕੁਮਾਰ ਦੇ ਦੇਹਾਂਤ ’ਤੇ ਅੱਜ ਭਾਰਤੀ ਖਿਡਾਰੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਟਵੀਟ ਕੀਤਾ ਕਿ ਪ੍ਰਮਾਤਮਾ ਦਿਲੀਪ ਕੁਮਾਰ ਦੀ ਆਤਮਾ ਨੂੰ ਸ਼ਾਂਤੀ ਦੇਵੇ। ਤੁਹਾਡੇ ਵਰਗਾ ਹੋਰ ਕੋਈ ਨਹੀਂ ਹੋਵੇਗਾ।’’ ਵਰਿੰਦਰ ਸਹਿਵਾਗ ਨੇ ‘ਮੁਗਲ-ਏ-ਆਜ਼ਮ’ ਦੇ ਸੰਵਾਦ ਰਾਹੀਂ ਸ਼ਰਧਾਂਜਲੀ ਭੇਟ ਕੀਤੀ।

ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਅਸੀਂ ਉਨ੍ਹਾਂ ਦੀਆਂ ਸ਼ਾਨਦਾਰ ਫਿਲਮਾਂ ਦੇਖਦਿਆਂ ਵੱਡੇ ਹੋਏ ਹਾਂ। ਮਹਾਨ ਅਦਾਕਾਰ ਦਿਲੀਪ ਕੁਮਾਰ ਦੇ ਦੇਹਾਂਤ ਨੇ ਸਾਨੂੰ ਸਾਰਿਆਂ ਨੂੰ ਦੁਖੀ ਕਰ ਦਿੱਤਾ ਹੈ। ਉਨ੍ਹਾਂ ਦੇ ਜਾਣ ਨਾਲ ਭਾਰਤੀ ਸਿਨੇਮਾ ਨੂੰ ਵੱਡਾ ਘਾਟਾ ਪਿਆ ਹੈ। ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਕਿਹਾ ਕਿ ਹਿੰਦੀ ਸਿਨੇਮਾ ਦੇ ਲੀਜੈਂਡ। ਭਗਵਾਨ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਵੇ। ਇਸੇ ਤਰ੍ਹਾਂ ਸਾਬਕਾ ਕ੍ਰਿਕਟਰਾਂ ਮਦਨ ਲਾਲ, ਹਰਭਜਨ ਸਿੰਘ, ਇਰਫਾਨ ਪਠਾਨ, ਸ਼ਾਹਿਦ ਅਫਰੀਦੀ ਅਤੇ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਵੀ ਅਦਾਕਾਰ ਨੂੰ ਸ਼ਰਧਾਂਜਲੀ ਭੇਟ ਕੀਤੀ।

More from this section