View in English:
October 6, 2024 3:30 am

ਗੁਜਰਾਤ : ਸੂਰਤ ‘ਚ ਛੇ ਮੰਜ਼ਿਲਾ ਇਮਾਰਤ ਡਿੱਗੀ , ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 7

ਫੈਕਟ ਸਮਾਚਾਰ ਸੇਵਾ

ਸੂਰਤ , ਜੁਲਾਈ 7

ਗੁਜਰਾਤ ਦੇ ਸੂਰਤ ਸ਼ਹਿਰ ਦੇ ਪਾਲ ਇਲਾਕੇ ਵਿੱਚ ਸ਼ਨੀਵਾਰ ਦੁਪਹਿਰ ਨੂੰ ਇੱਕ ਛੇ ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿ ਗਈ। ਇਸ ਹਾਦਸੇ ‘ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਦੱਸਿਆ ਕਿ ਇਮਾਰਤ ਡਿੱਗਣ ਤੋਂ ਤੁਰੰਤ ਬਾਅਦ ਇੱਕ ਔਰਤ ਨੂੰ ਸੁਰੱਖਿਅਤ ਬਚਾ ਲਿਆ ਗਿਆ, ਜਦੋਂ ਕਿ ਰਾਤ ਭਰ ਚੱਲੇ ਬਚਾਅ ਕਾਰਜ ਵਿੱਚ ਸੱਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਇਹ ਘਟਨਾ ਦੁਪਹਿਰ ਕਰੀਬ 2.45 ਵਜੇ ਵਾਪਰੀ।

ਗਹਿਲੋਤ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਇਮਾਰਤ ‘ਚ ਰਹਿਣ ਵਾਲੇ ਕਈ ਲੋਕ ਕੰਮ ‘ਤੇ ਗਏ ਹੋਏ ਸਨ ਅਤੇ ਰਾਤ ਦੀ ਸ਼ਿਫਟ ਤੋਂ ਬਾਅਦ ਇਮਾਰਤ ‘ਚ ਕਈ ਲੋਕ ਸੁੱਤੇ ਹੋਏ ਸਨ, ਜੋ ਫਸ ਗਏ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ 12 ਘੰਟਿਆਂ ਤੋਂ ਵੱਧ ਸਮੇਂ ਤੋਂ ਜਾਰੀ ਹੈ। ਅਸੀਂ ਅਜੇ ਵੀ ਮਲਬਾ ਹਟਾਉਣ ਦਾ ਕੰਮ ਕਰ ਰਹੇ ਹਾਂ। ਸਥਾਨਕ ਲੋਕਾਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਮਲਬੇ ਹੇਠ ਅਜੇ ਵੀ ਕੁਝ ਲੋਕ ਦੱਬੇ ਹੋ ਸਕਦੇ ਹਨ।

Leave a Reply

Your email address will not be published. Required fields are marked *

View in English