ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਕਰਵਾਇਆ ਹਫ਼ਤਾਵਰੀ ਸਮਾਗਮ

ਫ਼ੈਕ੍ਟ ਸਮਾਚਾਰ ਸੇਵਾ ਫਗਵਾੜਾ, ਜੁਲਾਈ 12

ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵੱਲੋਂ ਸਮੂਹ ਸਾਧ ਸੰਗਤ ਦੇ ਭਰਪੂਰ ਸਹਿਯੋਗ ਨਾਲ ਹਫਤਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਜਿਸ ਵਿਚ ਗਿਆਨੀ ਕੇਵਲ ਸਿੰਘ ਮਹਿਤਾ ਅਤੇ ਸੋਹੀ ਭਾਈ, ਬਲਗਨ ਸਿੰਘ ਅਤੇ ਭਾਈ ਗੁਰਦੀਪ ਸਿੰਘ ਪਲਾਹੀ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।

ਇਸ ਮੌਕੇ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਅੇਸਜੀਪੀਸੀ, ਨਰਿੰਦਰ ਸਿੰਘ ਮੈਨੇਜਰ, ਜਤਿੰਦਰ ਸਿੰਘ ਖਾਲਸਾ, ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ , ਗੁਰਮੀਤ ਸਿੰਘ ਲੇਖਾਕਾਰ, ਭਾਈ ਮੋਹਕਮ ਸਿੰਘ, ਬਾਬਾ ਹਰਜੀਤ ਸਿੰਘ ਕਾਰ ਸੇਵਾ, ਅਤਵਿੰਦਰ ਸਿੰਘ ਠੇਕੇਦਾਰ, ਹਰਭਜਨ ਬਲਾਲੋ ,ਤਰਸੇਮ ਸਿੰਘ ਸੈਮੀ, ਜਸਬੀਰ ਸਿੰਘ ਸੱਗੂ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਐੱਸਜੀਪੀਸੀ ਵੱਲੋਂ ਰਾਗੀ ਢਾਡੀ ਕੀਰਤਨੀ ਜਥਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

More from this section