ਫ਼ਿਲਮੀ ਗੱਲਬਾਤ

ਗੁਰਪ੍ਰੀਤ ਘੁੱਗੀ ਨੇ ਆਪਣੇ ਮਾਤਾ-ਪਿਤਾ ਦੇ ਵਿਆਹ ਦੀ 55ਵੀਂ ਵਰ੍ਹੇਗੰਢ ’ਤੇ ਸਾਂਝੀ ਕੀਤੀ ਖ਼ਾਸ ਤਸਵੀਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੁਲਾਈ 7

ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁਰਪ੍ਰੀਤ ਘੁੱਗੀ ਆਪਣੀ ਹਰ ਛੋਟੀ ਵੱਡੀ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਹਨ। ਗੁਰਪ੍ਰੀਤ ਘੁੱਗੀ ਨੇ ਆਪਣੇ ਮਾਤਾ-ਪਿਤਾ ਦੀ 55ਵੀਂ ਵਰ੍ਹੇਗੰਢ ਤੇ ਇੱਕ ਤਸਵੀਰ ਸਾਂਝੀ ਕੀਤੀ ਹੈ।

ਇਸ ਤਸਵੀਰ ਨੂੰ ਘੁੱਗੀ ਨੇ ਕੈਪਸ਼ਨ ਦਿੰਦੇ ਹੋਏ ਲਿਖਿਆ ਹੈ ‘ਕਿੰਨਾ ਚੰਗਾ ਲੱਗਦਾ ਹੈ ਜਦੋਂ ਤੁਹਾਡੇ ਮਾਤਾ-ਪਿਤਾ ਆਪਣੇ ਵਿਆਹ ਦੀ 55ਵੀਂ ਵਰ੍ਹੇਗੰਢ ਮਨਾਉਂਦੇ ਹਨ’। ਗੁਰਪ੍ਰੀਤ ਘੁੱਗੀ ਦੀ ਇਸ ਪੋਸਟ ‘ਤੇ ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕੁਝ ਲੋਕਾਂ ਨੇ ਉਹਨਾਂ ਨੂੰ ਵਰ੍ਹੇਗੰਢ ਦੀਆਂ ਵਧਾਈਆਂ ਦਿੱਤੀਆਂ ਹਨ।

ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੇ ਹਨ।

More from this section