ਗੁਰੂ ਤੇਗ ਬਹਾਦਰ ਜੀ ਦੀ ਰੂਹਾਨੀ ਯਾਤਰਾ” ਸਿਰਲੇਖ ਹੇਠ ਕੌਫੀ ਟੇਬਲ ਬੁੱਕ ਰੀਲੀਜ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਮਈ 17
ਡਿਪਟੀ ਕਮਿਸਨਰ ਲੁਧਿਆਣਾ  ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ  ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਐਸ.ਐਸ. ਮਰਵਾਹਾ ਦੇ ਸਹਿਯੋਗ ਨਾਲ ਤਿਆਰ ਕੀਤੀ, ਐਡਵੋਕੇਟ ਅਤੇ ਲੇਖਕ  ਹਰਪ੍ਰੀਤ ਸੰਧੂ ਦੁਆਰਾ ਸੰਕਲਿਤ ”ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਸਿਰਲੇਖ ਵਾਲੀ, ਕੌਫੀ ਟੇਬਲ ਬੁੱਕ ਰੀਲੀਜ਼ ਕੀਤੀ। ਡਿਪਟੀ ਕਮਿਸ਼ਨਰ ਲੁਧਿਆਣਾ ਨੇ ਕੌਫੀ ਟੇਬਲ ਬੁੱਕ ਦੀ ਮਹੱਤਤਾ ਬਾਰੇ ਦੱਸਿਆ ਕਿ ਪੁਸਤਕ ਵਿਚ  ਗੁਰੂ ਤੇਗ ਬਹਾਦਰ ਸਾਹਿਬ ਦੀ ਪਵਿੱਤਰ ਯਾਤਰਾ ਨੂੰ ਗੁਰੂ ਕਾ ਮਹਿਲ (ਅੰਮ੍ਰਿਤਸਰ), ਗੁਰੂਦੁਆਰਾ ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ) ਦੇ ਰੰਗੀਨ ਦਰਸ਼ਨਾਂ ਦੁਆਰਾ ਗੁਰੂਦੁਆਰਾ ਭੋਰਾ ਸਾਹਿਬ (ਬਾਬਾ ਬਕਾਲਾ) ਤੋਂ (ਗੁਰੂਦੁਆਰਾ ਤਖਤ ਕੇਸਗੜ੍ਹ ਸਾਹਿਬ,  ਅਨੰਦਪੁਰ ਸਾਹਿਬ) ਉਨ੍ਹਾਂ ਦੇ ਜਨਮ ਤੋਂ ਸ਼ਹਾਦਤ ਤੱਕ ਦਰਸਾਇਆ ਗਿਆ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਨੇ ਅੱਗੇ ਦੱਸਿਆ ਕਿ ਸੱਚਮੁਚ ਅਸੀਂ ਭਾਗਾਂ ਵਾਲੇ ਹਾਂ ਕਿ ਫੋਟੋਗ੍ਰਾਫੀ ਅਤੇ ਦਸਤਾਵੇਜ਼ੀ ਪ੍ਰੋਗਰਾਮਾਂ ਦੇ ਜ਼ਰੀਏ  ਹਰਪ੍ਰੀਤ ਸੰਧੂ ਨੇ ਸਮਾਜ ਨੂੰ ਸਾਡੇ ਗਿਆਨਵਾਨ ਗੁਰੂ ਜੀ ਦੇ ਕਦਮਾਂ ‘ਤੇ ਚੱਲਣ ਦੀ ਪ੍ਰੇਰਣਾ ਦਿੱਤੀ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਐਡਵੋਕੇਟ ਹਰਪ੍ਰੀਤ ਸੰਧੂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇਸ ਕੌਫੀ ਟੇਬਲ ਪੁਸਤਕ ਦੀ ਰਚਨਾ ਕੀਤੀ ਹੈ ਅਤੇ ਇਸ ਪਵਿੱਤਰ ਕਾਰਜ ਨੂੰ  ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਕੀਤਾ ਹੈ, ਜਿਨ੍ਹਾਂ ਸਾਡੇ ਇਤਿਹਾਸ ‘ਤੇ ਆਪਣੀ ਸ਼ਖਸੀਅਤ ਡੂੰਘੀ ਛਾਪ ਛੱਡੀ ਹੈ। ਉਨ੍ਹਾਂ  ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਲਈ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਅਤੇ ਭਾਸ਼ਣ ਦੀ ਪਾਲਣਾ ਕਰਨ ਲਈ ਇੱਕ ਮਤਾ ਜ਼ਰੂਰ ਲੈਣਾ ਚਾਹੀਦਾ ਹੈ, ਜਿਨ੍ਹਾਂ ਨੇ ਨਿਰਸਵਾਰਥ ਹੋ ਕੇ ਸਮਾਜ ਦੀ ਸੇਵਾ ਕੀਤੀ ਅਤੇ ਸ਼ਾਂਤੀ ਅਤੇ ਵਿਸ਼ਵਵਿਆਪੀ ਭਾਈਚਾਰੇ ਦਾ ਸੰਦੇਸ਼ ਫੈਲਾਇਆ। ਗੁਰੂ ਜੀ ਨੇ ਸਾਨੂੰ ਦੂਜਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਲੜਨਾ ਸਿਖਾਇਆ. ਉਨ੍ਹਾਂ ਦੀ ਫਿਲੋਸਫੀ ਹੈ ਕਿ, ‘ਆਪਣਾ ਸਿਰ ਦੇ ਦਿਓ, ਪਰ ਉਨ੍ਹਾਂ ਦਾ ਤਿਆਗ ਨਾ ਕਰੋ ਜਿਨ੍ਹਾਂ ਦੀ ਰੱਖਿਆ ਦਾ ਪ੍ਰਣ ਲਿਆ ਹੈ। ਆਪਣੀ ਜ਼ਿੰਦਗੀ ਦਾ ਬਲੀਦਾਨ ਦਿਓ, ਪਰ ਆਪਣੇ ਵਿਸ਼ਵਾਸ ਦਾ ਤਿਆਗ ਨਾ ਕਰੋ। ਇਹ ਦਿਨ ਸਭ ਤੋਂ ਢੁੁੱਕਵੇਂ ਹਨ. ਡਿਪਟੀ ਕਮਿਸ਼ਨਰ ਨੇ ਕਾਫੀ ਟੇਬਲ ਬੁੱਕ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਇਹ ਪਵਿੱਤਰ ਕਾਰਜ ਅਤਿ ਦਿਲਚਸਪੀ ਦਾ ਹੋਵੇਗਾ, ਜਿਸ ਨੂੰ ਸੁੰਦਰ ਢੰਗ ਨਾਲ ਪਵਿੱਤਰ ਅਸਥਾਨਾਂ ਦੇ ਚਿੱਤਰ ਦਰਸ਼ਨਾਂ ਰਾਹੀਂ ਦਰਸਾਇਆ ਗਿਆ ਹੈ, ਜਿਥੇ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੇ ਪੈਰਾਂ ਦੇ ਨਿਸ਼ਾਨ ਛੱਡੇ ਹਨ।  

More from this section