ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ ਜੂਨ 7
ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਜ਼ਿਲਾ ਫ਼ਰੀਦਕੋਟ ਅੰਦਰ ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਯੋਗ ਸਰਪ੍ਰਸਤੀ ਅਤੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸੱਤਪਾਲ, ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਕੂਲ ਪੱਧਰੀ ਕਵਿਤਾ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ ਜਿਨ੍ਹਾਂ ਵਿਚ ਵੱਖ ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਹੁਤ ਹੀ ਦਿਲਚਸਪੀ ਨਾਲ ਭਾਗ ਲੈ ਰਹੇ ਹਨ ।
ਸੱਤਪਾਲ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫ਼ਰੀਦਕੋਟ , ਜਸਬੀਰ ਸਿੰਘ ਜੱਸੀ ਜ਼ਿਲਾ ਨੋਡਲ ਅਫਸਰ ਵਿੱਦਿਅਕ ਮੁਕਾਬਲੇ ਸੈਕੰਡਰੀ ਫ਼ਰੀਦਕੋਟ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਂਦੇ ਵਿਦਿਆਰਥੀ ਜਿਥੇ ਗੁਰੂ ਤੇਗ ਬਹਾਦਰ ਸਾਹਿਬ ਜੀ ਜੀ ਦੇ ਜੀਵਨ ਸ਼ਹਾਦਤ ਅਤੇ ਬਾਣੀ ਬਾਰੇ ਵੱਧ ਤੋਂ ਵੱਧ ਗਿਆਨ ਪ੍ਰਾਪਤ ਕਰ ਰਹੇ ਹਨ ਉੱਥੇ ਉਹ ਆਨਲਾਈਨ ਆਪਣੀ ਪ੍ਰਤਿਭਾ ਰਾਹੀਂ ਗੁਰੂ ਸਾਹਿਬ ਨੂੰ ਨਤਮਸਤਕ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਗੁਰਮਰਿਆਦਾ ਦਾ ਪੂਰਨ ਤੌਰ ਤੇ ਧਿਆਨ ਰੱਖਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ ਇਹ ਮੁਕਾਬਲੇ ਸਕੂਲ ਪੱਧਰ ਤੇ ਫਿਰ ਬਲਾਕ ਪੱਧਰ ਤੇ ਤਹਿਸੀਲ ਪੱਧਰ ਤੇ ਰਾਜ ਪੱਧਰ ਤੇ ਅਤੇ ਰਾਸ਼ਟਰੀ ਪੱਧਰ ਤੇ ਹੋਣ ਜਾ ਰਹੇ ਹਨ ।ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲ ਮੁੱਖ ਅਧਿਆਪਕ ਇੰਚਾਰਜ ਸਾਹਿਬਾਨ ਅਤੇ ਗਾਈਡ ਅਧਿਆਪਕ ਸਾਹਿਬਾਨ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਬੱਚਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ਤੋਂ ਰਾਸ਼ਟਰੀ ਪੱਧਰ ਤੱਕ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਜਿਥੇ ਪ੍ਰਮਾਣ ਪੱਤਰ ਦਿੱਤੇ ਜਾਣਗੇ ਉੱਥੇ ਵੱਖ ਵੱਖ ਪੱਧਰ ਤੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਤੇ ਵੀ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾਵੇਗੀ।