ਪੰਜਾਬ

ਗੈਸ ਏਜੰਸੀਆਂ ਵਿੱਚ ਕਰੋਨਾ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੇਟ   ਮਈ 4
ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਵੱਲੋਂ ਪਬਲਿਕ ਡੀਲਿੰਗ ਦਾ ਕੰਮ ਕਰਦੀਆਂ ਐੱਲ. ਪੀ.ਜੀ. ਗੈਸ ਏਜੰਸੀ ਦੇ ਮਾਲਕਾਂ ਨਾਲ ਕਰੋਨਾ ਦੀ ਰੋਕਥਾਮ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਮੁਲਾਜ਼ਮਾਂ ਦੇ ਕਰੋਨਾ ਟੈਸਟ, ਟੀਕਾਕਰਨ ਕਰਵਾਉਣ ਅਤੇ ਲੋਕਾਂ ਨੂੰ ਵੀਕੈਂਡ ਲਾਕਡਾਊਨ ਸਮੇਂ ਵੀ ਨਿਰਵਿਘਨ ਐਲ.ਪੀ.ਜੀ. ਗੈਂਸ ਦੀ ਸਪਲਾਈ ਯਕੀਨੀ ਬਣਾਉਣ ਦੇ ਮਕਸਦ ਨਾਲ  ਅਸ਼ੋਕਾ ਚੱਕਰ ਮੀਟਿੰਗ ਹਾਲ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ ।

ਇਸ ਮੌਕੇ ਡਿਪਟੀ ਕਮਿਸ਼ਨਰ  ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਐਲ.ਪੀ. ਜੀ ਗੈਸ ਨਾਲ ਸਬੰਧਤ ਕੰਮ ਪਬਲਿਕ ਡੀਲਿੰਗ ਵਾਲਾ ਹੈ ,ਇਸ ਲਈ ਏਜੰਸੀਆਂ ਦੇ ਮਾਲਕ, ਇਨ੍ਹਾਂ ਕੋਲ ਕੰਮ ਕਰਦੇ ਮੁਲਾਜ਼ਮਾਂ/ਕਰਿੰਦਿਆ ਆਦਿ ਨੂੰ ਕਰੋਨਾ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕਰਨਾ ਬਹੁਤ ਜਰੂਰੀ ਹੈ।

ਜੇਕਰ ਇਕ ਮੁਲਾਜ਼ਮ ਕਰੋਨਾ ਤੋਂ ਇਨਫੈਕਟਿਡ ਹੁੰਦਾ ਹੈ ਤਾਂ ਅੱਗੇ ਵੀ ਕਈ ਲੋਕਾਂ ਵਿਚ ਇਹ ਬੀਮਾਰੀ ਫੈਲਾਅ ਸਕਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਏਜੰਸੀਆਂ ਵਿਚ ਕੰਮ ਕਰਦੇ ਸਮੂਹ ਮੁਲਾਜ਼ਮ, ਮਾਲਕ ਆਪਣਾ ਕਰੋਨਾ ਟੈਸਟ ਕਰਵਾਉਣ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਉਹ ਟੀਕਾਕਰਨ ਵੀ

ਲਾਜ਼ਮੀ ਕਰਵਾਉਣ। ਉਨ੍ਹਾਂ ਕਿਹਾ ਕਿ ਅਸੀਂ ਸਾਵਧਾਨੀਆਂ ਦੀ ਪਾਲਣਾ ਕਰਕੇ ਹੀ ਕਰੋਨਾ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ ।ਇਸ ਲਈ ਦੋ ਗਜ਼ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ, ਸਮੇਂ ਸਮੇਂ ਤੇ ਹੱਥ ਧੋਣਾ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰਨਾ ਆਦਿ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ

ਜਾਵੇ। ਉਨ੍ਹਾਂ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਐਲ.ਪੀ. ਜੀ ਦੀ ਘਰਾਂ ਤੱਕ ਨਿਰਵਿਘਨ ਸਪਲਾਈ ਕੀਤੀ ਜਾਵੇ ਅਤੇ ਇਸ ਸਮੇਂ ਵੀ ਕਰੋਨਾ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਗੈਸ ਏਜੰਸੀ

ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਡੀ ਐਫ ਐਸ ਸੀ ਮੈਡਮ ਜਸਜੀਤ ਕੌਰ ਅਤੇ ਐਲ.ਪੀ. ਜੀ ਐਸੋਸਿਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ।