View in English:
May 2, 2024 3:18 am

ਚੰਡੀਗੜ੍ਹ ਏਅਰਪੋਰਟ ਦੇ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਹੋਵੇਗਾ : ਮੋਦੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਸਤੰਬਰ 25

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਹੋਵੇਗਾ। ਮਨ ਕੀ ਬਾਤ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੰਮ੍ਰਿਤ ਮਹੋਤਸਵ ਦਾ ਵਿਸ਼ੇਸ਼ ਦਿਨ 28 ਸਤੰਬਰ ਨੂੰ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਤਾ ਦੇ ਬਹਾਦਰ ਪੁੱਤਰ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਵਾਂਗੇ। ਅਸੀਂ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਹ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਸੀ।

Leave a Reply

Your email address will not be published. Required fields are marked *

View in English