ਚੰਡੀਗੜ੍ਹ

ਚੰਡੀਗੜ੍ਹ ਚ’ ਖੇਤੀ ਕਾਨੂੰਨਾਂ ਵਿਰੁੱਧ ਧਰਨੇ ‘ਤੇ ਬੈਠੇ ਨਿਹੰਗ ਸਿੰਘ ਨੂੰ ਪੁਲੀਸ ਨੇ ਹਿਰਾਸਤ ‘ਚ ਲਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੂਨ 21

ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਚੰਡੀਗੜ੍ਹ ਦੇ ਮਟਕਾ ਚੌਕ ਵਿੱਚ ਧਰਨੇ ‘ਤੇ ਬੈਠੇ ਨਿਹੰਗ ਲਾਭ ਸਿੰਘ ਨੂੰ ਪੁਲੀਸ ਨੇ ਅੱਜ ਹਿਰਾਸਤ ਵਿੱਚ ਲੈ ਲਿਆ। ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਸੈਕਟਰ- 17 ਥਾਣੇ ਦਾ ਘਿਰਾਉ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲੀਸ ਨਿਹੰਗ ਸਿੰਘ ਨੂੰ ਰਿਹਾਅ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਦੇ ਆਗੂ ਨੇ ਦੱਸਿਆ ਕਿ 6 ਮਾਰਚ ਤੋਂ ਮਟਕਾ ਚੌਕ ਵਿੱਚ ਨਿਹੰਗ ਸਿੰਘ ਧਰਨੇ ‘ਤੇ ਬੈਠੇ ਸਨ। ਪਹਿਲਾਂ ਪੁਲੀਸ ਨੇ ਨਿਹੰਗ ਸਿੰਘ ਦਾ ਟੈਂਟ ਉਖਾੜਨ ਦੀ ਕੋਸ਼ਿਸ਼ ਕੀਤੀ। ਉਸ ਤੋਂ ਬਾਅਦ ਹਿਰਾਸਤ ਵਿੱਚ ਲੈ ਕੇ ਸੈਕਟਰ-17 ਵਿੱਚ ਬੰਦ ਕਰ ਦਿੱਤਾ। ਪੁਲੀਸ ਦੀ ਕਾਰਵਾਈ ਤੋਂ ਭੜਕੇ ਕਿਸਾਨ ਤੇ ਉਨ੍ਹਾਂ ਦੇ ਹਮਾਇਤੀ ਥਾਣੇ ਬਾਹਰ ਧਰਨਾ ਲਾ ਕੇ ਬੈਠ ਗਏ।