View in English:
October 12, 2024 8:00 pm

ਚੰਡੀਗੜ੍ਹ ‘ਚ ਪਟਾਕਿਆਂ ਨੂੰ ਲੈ ਕੇ ਹਦਾਇਤਾਂ ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 12

ਯੂਟੀ ਪ੍ਰਸ਼ਾਸਨ ਨੇ ਦੁਸਹਿਰਾ, ਦੀਵਾਲੀ ਅਤੇ ਗੁਰਪੁਰਬ ਦੌਰਾਨ ਵਾਤਾਵਰਣ ਪੱਖੀ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਅਤੇ ਗੁਰਪੁਰਬ ‘ਤੇ ਸਵੇਰੇ 4 ਤੋਂ 5 ਵਜੇ ਅਤੇ ਰਾਤ 9 ਤੋਂ 10 ਵਜੇ ਤੱਕ “ਹਰੇ ਪਟਾਕੇ” ਚਲਾਏ ਜਾ ਸਕਣਗੇ। ਪ੍ਰਸ਼ਾਸਨ ਨੇ ਹਦਾਇਤ ਕੀਤੀ ਹੈ ਕਿ ਲੋਕ ਆਮ ਪਟਾਕੇ ਨਹੀਂ ਚਲਾਉਣਗੇ, ਸਿਰਫ਼ ਗਰੀਨ ਪਟਾਕਿਆਂ ਦੀ ਹੀ ਇਜਾਜ਼ਤ ਹੋਵੇਗੀ। ਸ਼ਹਿਰ ਵਿੱਚ ਸਿਰਫ਼ ਗਰੀਨ ਪਟਾਕੇ ਹੀ ਵੇਚੇ ਜਾਣਗੇ।

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ। ਜਾਰੀ ਹੁਕਮਾਂ ਵਿੱਚ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਦੁਸਹਿਰੇ ਵਾਲੇ ਦਿਨ ਰਾਵਣ ਦਹਨ ਦੇ ਸਮੇਂ, ਦੀਵਾਲੀ ਵਾਲੇ ਦਿਨ ਸ਼ਾਮ 8 ਵਜੇ ਤੋਂ 10 ਵਜੇ ਤੱਕ ਅਤੇ ਗੁਰਪੁਰਬ ਦੇ ਮੌਕੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ ਰਾਤ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਰੇ ਪਟਾਕਿਆਂ ਦੀ ਵਿਕਰੀ ਲਈ ਪਰਮਿਟ ਡੀਸੀ ਦਫ਼ਤਰ ਰਾਹੀਂ ਆਨਲਾਈਨ ਮੋਡ ਵਿੱਚ ਜਾਰੀ ਕੀਤੇ ਜਾਣਗੇ।

Leave a Reply

Your email address will not be published. Required fields are marked *

View in English