ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਈ 18
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਗਰਮੀ ਦੀ ਲਹਿਰ ਵੱਧ ਰਹੀ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਹੁਣ ਦਿਨ ਦਾ ਤਾਪਮਾਨ 40.8 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਲਗਭਗ 1.8 ਡਿਗਰੀ ਸੈਲਸੀਅਸ ਵੱਧ ਸੀ।
ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲ ਅਗਲੇ ਹਫ਼ਤੇ ਤੋਂ ਬੰਦ ਰਹਿਣਗੇ। ਚੰਡੀਗੜ੍ਹ ਦੇ 120 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 1.5 ਲੱਖ ਤੋਂ ਵੱਧ ਵਿਦਿਆਰਥੀਆਂ ਲਈ 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਛੁੱਟੀਆਂ 39 ਦਿਨਾਂ ਲਈ ਰਹਿਣਗੀਆਂ ਅਤੇ 30 ਜੂਨ ਤੱਕ ਜਾਰੀ ਰਹਿਣਗੀਆਂ, ਜਿਸ ਤੋਂ ਬਾਅਦ ਸਕੂਲ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ।