ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਦਸੰਬਰ 7
ਚੰਡੀਗੜ੍ਹ ਦੇ ਸੈਕਟਰ 20 ਦੀ ਆਜ਼ਾਦ ਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵਲੋਂ ਅੱਗ ‘ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪ੍ਰੰਤੂ ਅੱਗ ਇੰਨੀ ਜਿਆਦਾ ਭਿਆਨਕ ਲੱਗੀ ਹੈ ਕਿ ਮੁਲਾਜਮਾਂ ਨੂੰ ਕਾਬੂ ਪਾਉਣਾ ਔਖਾ ਹੋ ਰਿਹਾ ਹੈ। ਮੌਕੇ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਹਨ।







