ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 22
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਇਸ ਬਾਰੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਬੀਤੇ ਕੱਲ੍ਹ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਤਾਜ਼ਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਦੁਬਾਰਾ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਆਮ ਆਦਮੀ ਪਾਰਟੀ ਵੱਲੋਂ ਮੇਅਰ ਕੈਂਡੀਡੇਟ ਹਾਲੇ ਤੱਕ ਅਨਾਊਂਸ ਨਹੀਂ ਕੀਤਾ ਗਿਆ।