ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਦਸੰਬਰ 24
ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ‘ਚ ਕਾਫੀ ਹੰਗਾਮਾ ਹੋਇਆ। ਹੰਗਾਮਾ ਇੰਨਾ ਵੱਧ ਗਿਆ ਕਿ ਕੌਂਸਲਰਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ। ਨਗਰ ਨਿਗਮ ਹਾਊਸ ‘ਚ ਹੰਗਾਮਾ ਸ਼ੁਰੂ ਹੋਣ ’ਤੇ ਮੇਅਰ ਨੇ ਮੀਟਿੰਗ 10 ਮਿੰਟ ਲਈ ਮੁਲਤਵੀ ਕਰ ਦਿੱਤੀ। ਅਨਿਲ ਮਸੀਹ ਨੂੰ ਵੋਟ ਚੋਰ ਕਹਿਣ ‘ਤੇ ਉਹ ਗੁੱਸੇ ‘ਚ ਆ ਗਏ। ਮਸੀਹ ਨੇ ਕਿਹਾ ਕਿ ਰਾਹੁਲ ਗਾਂਧੀ, ਸੰਜੇ ਗਾਂਧੀ, ਅਰਵਿੰਦ ਕੇਜਰੀਵਾਲ ਸਾਰੇ ਜ਼ਮਾਨਤ ‘ਤੇ ਹਨ। ਮਸੀਹ ਨੇ ਕਾਂਗਰਸੀ ਕੌਂਸਲਰ ਦੇ ਹੱਥੋਂ ਪੋਸਟਰ ਖੋਹ ਕੇ ਪਾੜ ਦਿੱਤਾ। ਇਸ ਤੋਂ ਬਾਅਦ ਹੀ ਹੰਗਾਮਾ ਮਚ ਗਿਆ।
ਇਸ ਦੌਰਾਨ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਦੇ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਹੋਈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਮਤਾ ਪਾਸ ਕਰ ਕੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਜਦਕਿ ਭਾਜਪਾ ਕੌਂਸਲਰਾਂ ਨੇ ਕਾਂਗਰਸ ’ਤੇ ਨਹਿਰੂ ਦੇ ਸਮੇਂ ਡਾ. ਭੀਮਰਾਓ ਅੰਬੇਡਕਰ ਨੂੰ ਛੋਟਾ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ।