View in English:
April 26, 2024 6:11 pm

ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਹੋਏ ਬਾਹਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਸਤੰਬਰ 29

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਏ ਹਨ, ਜੋ ਅਗਲੇ ਮਹੀਨੇ ਹੋਣ ਵਾਲੇ ਆਈ.ਸੀ.ਸੀ. ਟੂਰਨਾਮੈਂਟ ਤੋਂ ਪਹਿਲਾਂ ਟੀਮ ਲਈ ਵੱਡਾ ਝਟਕਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੁਮਰਾਹ ਪਿੱਠ ਦੇ ਗੰਭੀਰ ਦਰਦ ਤੋਂ ਪੀੜਤ ਹੈ ਅਤੇ ਉਸ ਨੂੰ ਮਹੀਨਿਆਂ ਤੱਕ ਟੀਮ ਤੋਂ ਬਾਹਰ ਹੋਣਾ ਪੈ ਸਕਦਾ ਹੈ।

ਬੀ.ਸੀ.ਸੀ.ਆਈ. ਦੇ ਇਕ ਅਧਿਕਾਰੀ ਨੇ ਗੁਪਤਤਾ ਦੀ ਸ਼ਰਤ ‘ਤੇ ਦੱਸਿਆ, ‘ਇਹ ਤੈਅ ਹੈ ਕਿ ਬੁਮਰਾਹ ਟੀ-20 ਵਿਸ਼ਵ ਕੱਪ ‘ਚ ਨਹੀਂ ਖੇਡ ਸਕੇਗਾ। ਉਸਦੀ ਪਿੱਠ ਵਿੱਚ ਗੰਭੀਰ ਦਰਦ ਹੈ ਅਤੇ ਉਸ ਨੂੰ 6 ਮਹੀਨਿਆਂ ਲਈ ਬਾਹਰ ਹੋਣਾ ਪੈ ਸਕਦਾ ਹੈ।’

Leave a Reply

Your email address will not be published. Required fields are marked *

View in English