View in English:
July 15, 2025 4:01 am

ਜ਼ਿਲ੍ਹੇ ‘ਚ ਵੱਖ-ਵੱਖ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

ਫੈਕਟ ਸਮਾਚਾਰ ਸੇਵਾ

ਰੂਪਨਗਰ, ਜੁਲਾਈ 14

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਪਹਿਲੀ ਮਾਰਚ ਤੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਅੱਜ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਕਾਸੋ ਓਪਰੇਸ਼ਨ (ਕਾਰਡਨ ਐਂਡ ਸਰਚ ਓਪਰੇਸ਼ਨ) ਚਲਾਇਆ ਗਿਆ, ਸਦਾਬਰਤ ਵਿਖੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਦੀ ਅਗਵਾਈ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਹ ਕਾਸੋ ਓਪਰੇਸ਼ਨ ਅੱਜ ਜ਼ਿਲ੍ਹਾ ਪੱਧਰ ਤੇ ਸਦਾਬਰਤ ਅਤੇ ਬਹਿਰਾਮਪੁਰ ਕਲੋਨੀ ਵਿਖੇ ਚਲਾਇਆ ਗਿਆ, ਇਸ ਤੋਂ ਇਲਾਵਾ ਸਬ ਡਵੀਜ਼ਨ ਪੱਧਰ ਤੇ ਵੀ ਇਹ ਓਪਰੇਸ਼ਨ ਚਲਾਇਆ ਗਿਆ ਜਿਸ ਦੇ ਵਿੱਚ 3 ਐੱਸਪੀ, 9 ਡੀਐਸਪੀ ਅਤੇ 200 ਦੇ ਕਰੀਬ ਪੁਲਿਸ ਮੁਲਾਜ਼ਮ ਲਗਾਏ ਗਏ ਹਨ।

ਐੱਸਐੱਸਪੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਕਾਰਗੁਜ਼ਾਰੀ ਬਹੁਤ ਸਫਲ ਰਹੀ ਹੈ, ਇਸ ਮੁਹਿੰਮ ਤਹਿਤ 01 ਮਾਰਚ ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਰੂਪਨਗਰ ਵਿੱਚ ਐਨਡੀਪੀਐਸ ਐਕਟ ਤਹਿਤ 267 ਪਰਚੇ ਦਰਜ ਕੀਤੇ ਗਏ ਅਤੇ 425 ਦੇ ਲਗਭਗ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਗੁਲਨੀਤ ਸਿੰਘ ਖੁਰਾਣਾ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ 425 ਨਸ਼ਾ ਤਸਕਰਾਂ ਕੋਲੋਂ 300 ਕਿਲੋ 18 ਗ੍ਰਾਮ ਭੁੱਕੀ, 02 ਕਿਲੋ 379 ਗ੍ਰਾਮ ਅਫੀਮ, 691 ਗ੍ਰਾਮ ਚਰਸ, 15 ਹਜਾਰ 275 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 372 ਟੀਕੇ, 01 ਕਿਲੋ 65 ਗ੍ਰਾਮ ਹੈਰੋਇਨ, 3 ਕਿਲੋ 753 ਗ੍ਰਾਮ ਨਸ਼ੀਲਾ ਪਾਊਡਰ, 430 ਗ੍ਰਾਮ ਗਾਂਜਾ, 2 ਲੱਖ 80 ਹਜ਼ਾਰ 875 ਰੁਪਏ ਡਰੱਗ ਮਨੀ ਬਰਾਮਦ ਕੀਤੇ ਗਏ।

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਆਪਕ ਪੱਧਰ ਉੱਤੇ ਨਸ਼ਾ ਤਸਕਰਾਂ ਵਿਰੁੱਧ ਸਖਤੀ ਨਾਲ ਕੀਤੀ ਜਾ ਰਹੀ ਕਾਰਵਾਈ ਸਮੇਤ ਰੂਪਨਗਰ ਪੁਲਿਸ ਵੱਲੋਂ ਨਸ਼ੇ ਦੀ ਆਦਤ ਤੋਂ ਪੀੜ੍ਹਤ ਮਰੀਜ਼ਾਂ ਨੂੰ ਨਸ਼ਾ ਮੁਕਤ ਕਰਨ ਲਈ 166 ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ। ਇਸ ਲੜੀ ਦੇ ਤਹਿਤ 01 ਜਨਵਰੀ 2025 ਤੋਂ ਲੈ ਕੇ ਅੱਜ ਤੱਕ ਜ਼ਿਲ੍ਹੇ ਭਰ ਵਿੱਚ 505 ਦੇ ਕਰੀਬ ਮੀਟਿੰਗਾ ਕੀਤੀਆ ਜਾ ਚੁੱਕੀਆ ਹਨ।

ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਡੀਐਸਪੀ ਰਾਜਪਾਲ ਸਿੰਘ ਗਿੱਲ, ਡੀਐਸਪੀ ਜਸ਼ਨਦੀਪ ਸਿੰਘ, ਐਸਐੱਚਓ ਪਵਨ ਚੌਧਰੀ ਅਤੇ ਹੋਰ ਉੱਚ ਅਧਿਕਾਰੀ ਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ।

Leave a Reply

Your email address will not be published. Required fields are marked *

View in English