ਪੰਜਾਬ

ਜਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 375393 ਮੀਟਰਕ ਟਨ ਕਣਕ, 364663 ਮੀਟਰਕ ਟਨ ਖਰੀਦ ਹੋਈ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ  ਅਪ੍ਰੈਲ  26
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰੰਤਰ ਜਾਰੀ ਹੈ ਤੇ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਪੁੱਜੀ ਕਣਕ ਨਾਲੋਂ ਨਾਲ ਖਰੀਦੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਆਨਲਾਈਨ ਅਦਾਇਗੀ ਵੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ  ਵਿਮਲ ਕੁਮਾਰ ਸੇਤੀਆ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਰੀਵਿਊ ਮੀਟਿੰਗ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚੋਂ ਕੁੱਲ 364663 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਪਨਗ੍ਰੇਨ ਵੱਲੋਂ 118230 ਮੀਟਰਕ ਟਨ, ਮਾਰਕਫੈੱਡ ਵੱਲੋਂ 79160 ਮੀਟਰਕ ਟਨ, ਪਨਸਪ ਵੱਲੋਂ 87950 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 50400 ਮੀਟਰਕ ਟਨ, ਐਫ.ਸੀ.ਆਈ. ਵੱਲੋਂઠ 28923 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਖਰੀਦ ਕੇਂਦਰਾਂ ਵਿਚੋਂ 171494 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਨੂੰ ਲਿਫਟਿੰਗ ਦਾ ਕੰਮ ਹੋਰ ਤੇਜ਼ ਕਰਨ ਲਈ ਆਦੇਸ਼ઠ ਵੀ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਵੀ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਆਨਲਾਈਨ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂઠਨੂੰઠ68% ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਐਸੋਸੀਏਸ਼ਨ ਵੱਲੋਂ ਪੋਰਟਲ ਤੇ ਕਿਸਾਨਾਂ ਦੇ ਨਾਮ ਦਰਜ ਹੋਣ ਵਿੱਚ ਆ ਰਹੀ ਦਿੱਕਤ ਅਤੇ ਅਦਾਇਗੀ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ। ਇਸ ਮੀਟਿੰਗ ਵਿੱਚ ਡੀ.ਐਫ.ਐਸ.ਸੀ. ਮੈਡਮ ਜਸਜੀਤ ਕੌਰ,  ਜਿਲ੍ਹਾ ਮੰਡੀ ਅਫਸਰ  ਗੌਰਵ ਗਰਗ, ਗਿੰਦਰ ਸਿੰਘ ਸੇਖੋਂ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ,  ਕੁਲਭੂਸ਼ਣ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।