View in English:
October 16, 2024 6:00 pm

ਡਾ . ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ‘ਤੇ ਗਾਰਡ ਆਫ ਆਨਰ ਦਿੱਤਾ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਅਕਤੂਬਰ 15

ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਪਹਿਲੀ ਵਾਰ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।

ਬਾਅਦ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੋਮਵਾਰ ਨੂੰ ਪੁਰਾਣੇ ਸ਼ਹਿਰ ਦੇ ਖੇਤਰਾਂ ਵਿੱਚ ਆਯੋਜਿਤ ਭਗਵਾਨ ਵਾਲਮੀਕਿ ਸ਼ਭਾ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ।

Leave a Reply

Your email address will not be published. Required fields are marked *

View in English