ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ 20 ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਦੀ ਵੰਡ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ ਅਕਤੂਬਰ 06

ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਜਿਲਾ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਵਿਮਲ ਕੁਮਾਰ ਸੇਤੀਆ ਵੱਲੋਂ ਚੱਲਣ ਫਿਰਨ ਤੋਂ ਅਸਮਰੱਥ 20 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਥਾਨਕ ਰੈਡ ਕਰਾਸ ਸਪੈਸ਼ਲ ਸਕੂਲ ਵਿਖੇ ਟਰਾਈਸਾਈਕਲਾਂ ਦੀ ਵੰਡ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਬਣਦਾ ਹੈ। ਉਨ੍ਹਾਂ ਸਵੈ ਸੇਵੀ ਸੰਸਥਾਵਾਂ ਅਤੇ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੀ ਮਦਦ ਲਈ ਅੱਗੇ ਆਉਣ ਅਤੇ ਰੈਡ ਕਰਾਸ ਵੱਲੋਂ ਚਲਾਈਆਂ ਜ ਰਹੀਆਂ ਸੰਸਥਾਵਾਂ ਨੂੰ ਦਾਨ ਦੇਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਰੈੱਡ ਕਰਾਸ ਸਾਖਾ, ਫਰੀਦਕੋਟ ਦੇ ਸਕੱਤਰ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕੋਟਕਪੂਰਾ ਅਤੇ ਜੈਤੋ 50 ਵਿਖੇ  ਟਰਾਈ ਸਾਈਕਲਾਂ ਦੀ ਹੁਣ ਤੱਕ ਵੰਡ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਰੈੱਡ ਕਰਾਸ ਲਾਈਫ ਮੈਂਬਰ ਅਸੋਕ ਸੱਚਰ, ਡਾਂ ਨਿਸ਼ੀ ਗਰਗ ਹਸਪਤਾਲ ਭਲਾਈ ਸ਼ਾਖਾ ਮੈਂਬਰ, ਮੈਡਮ ਸੁਨੀਤਾ ਜੈਨ, ਮੈਡਮ ਨੀਲਮ ਸੱਚਰ, ਮੈਡਮ ਮੰਜੂ ਸੁਖੀਜਾ ਵੀ ਹਾਜ਼ਰ ਸਨ।