ਡੇਰਾ ਮੁਖੀ Gurmeet Ram Rahim ਨੂੰ ਮਿਲਣ ਹਸਪਤਾਲ ਪੁੱਜੀ ਹਨੀਪ੍ਰੀਤ

ਫ਼ੈਕ੍ਟ ਸਮਾਚਾਰ ਸੇਵਾ ਸਿਰਸਾ, ਜੂਨ 7
ਸਾਧਵੀਆਂ ਨਾਲ ਜਬਰ ਜਨਾਹ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਗੁਰੂਗ੍ਰਾਮ ਦੇ ਐਸਕਾਰਟ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸੇ ਦੌਰਾਨ ਡੇਰਾ ਮੁਖੀ ਨੂੰ ਮਿਲਣ ਮੂੰਹ-ਬੋਲੀ ਧੀ ਹਨੀਪ੍ਰੀਤ ਵੀ ਗੁਰੂਗ੍ਰਾਮ ਪਹੁੰਚ ਚੁੱਕੀ ਹੈ। ਜਿਕਰਯੋਗ ਹੈ ਕਿ ਇਲਾਜ ਲਈ ਰਾਮ ਰਹੀਮ ਨੂੰ ਮੇਦਾਂਤਾ ਹਸਪਤਾਲ ਦੀ 9ਵੀਂ ਮੰਜ਼ਿਲ ‘ਤੇ 4643 ਕਮਰੇ ‘ਚ ਰੱਖਿਆ ਗਿਆ ਹੈ ਅਤੇ 15 ਜੂਨ ਤਕ ਲਈ ਹਨੀਪ੍ਰੀਤ ਨੂੰ ਰਾਮ ਰਹੀਮ ਦੀ ਦੇਖਭਾਲ ਲਈ ਅਟੈਂਡੈਂਟ ਦਾ ਕਾਰਡ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਹ ਰੋਜ਼ਾਨਾ ਰਾਮ ਰਹੀਮ ਨੂੰ ਮਿਲਣ ਉਸ ਦੇ ਕਮਰੇ ‘ਚ ਜਾ ਸਕਦੀ ਹੈ। ਕੋਰੋਨਾ ਕਾਰਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੇਦਾਂਤਾ ਹਸਪਤਾਲ ਦੇ ਕੋਵਿਡ ਵਾਰਡ ‘ਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨ ਦਿਨ ਪਹਿਲਾਂ ਤਬੀਅਤ ਖ਼ਰਾਬ ਹੋਣ ‘ਤੇ ਉਸ ਨੂੰ ਪੀਜੀਆਈ ਰੋਹਤਕ ‘ਚ ਦਾਖ਼ਲ ਕਰਵਾਇਆ ਸੀ। ਉੱਥੋਂ ਦੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਮੇਦਾਂਤਾ ਹਸਪਤਾਲ ਲਿਆਂਦਾ ਗਿਆ। ਫਿਰ ਕੋਰੋਨਾ ਦੀ ਜਾਂਚ ਕੀਤੀ ਗਈ ਜਿਸ ਵਿਚ ਰਿਪੋਰਟ ਪਾਜ਼ੇਟਿਵ ਆਈ। ਉਸ ਨੂੰ ਪੈਨਕ੍ਰਿਆਜ਼ ‘ਚ ਵੀ ਸ਼ਿਕਾਇਤ ਹੈ। ਹਸਪਤਾਲ ਦੀ ਸੀਨੀਅਰ ਫਿਜ਼ੀਸ਼ੀਅਨ ਡਾ. ਸੁਸ਼ੀਲਾ ਕਟਾਰੀਆ ਦੀ ਦੇਖਰੇਖ ਵਿਚ ਉਸ ਦਾ ਇਲਾਜ ਚੱਲ ਰਿਹਾ ਹੈ।

More from this section