ਫੈਕਟ ਸਮਾਚਾਰ ਸੇਵਾ
ਪਟਨਾ , ਜੁਲਾਈ 5
ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਚ ਹੁਕਮਨਾਮੇ ਨੂੰ ਲੈ ਕੇ ਵਿਵਾਦ ਜਾਰੀ ਹੈ। ਇਸ ਮਾਮਲੇ ਨੂੰ ਲੈ ਕੇ ਪੰਜ ਪਿਆਰਿਆਂ ਨੇ ਜਥੇਦਾਰ ਗਿਆਨੀ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਬੈਠਕ ਕਰਕੇ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਹਾਜ਼ਰ ਹੋਣ ਲਈ 20 ਦਿਨਾਂ ਦੀ ਮੋਹਲਤ ਦਿੱਤੀ ਸੀ।
ਹੁਕਮਨਾਮੇ ਮੁਤਾਬਕ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਪਿਆਰਿਆਂ ਤੋਂ ਟੈਲੀਫੋਨ ’ਤੇ ਸਮਾਂ ਮੰਗਿਆ ਸੀ। ਉਨ੍ਹਾਂ ਦੀ ਅਪੀਲ ’ਤੇ ਵਿਚਾਰ ਕਰਦਿਆਂ ਪੰਜ ਪਿਆਰਿਆਂ ਨੇ 20 ਦਿਨਾਂ ਦੀ ਮੋਹਲਤ ਦਾ ਫ਼ੈਸਲਾ ਕੀਤਾ ਸੀ। ਪੰਜ ਪਿਆਰਿਆਂ ਦੇ ਸਾਹਮਣੇ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਜੇ ਇਸ ਮਿਆਦ ਵਿਚ ਵੀ ਉਹ ਹਾਜ਼ਰ ਨਹੀਂ ਹੁੰਦੇ ਤਾਂ ਪੰਥਕ ਮਰਿਆਦਾ ਮੁਤਾਬਕ ਪੰਜ ਪਿਆਰੇ ਫੈਸਲਾ ਲੈ ਸਕਦੇ ਹਨ। ਇਸ ਤਹਿਤ ਹਾਜ਼ਰ ਨਾ ਹੋਣ ਕਾਰਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।