ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਦਸੰਬਰ 27
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ।







