ਦੇਸ਼-ਦੁਨੀਆ

ਦਿੱਲੀ ’ਚ ਇਕ ਸਤੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ ਅਗਸਤ 27
ਰਾਸ਼ਟਰੀ ਰਾਜਧਾਨੀ ’ਚ ਇਕ ਸਤੰਬਰ ਤੋਂ ਚਰਨਬੱਧ ਤਰੀਕੇ ਨਾਲ ਸਕੂਲ ਖੁੱਲ੍ਹਣਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.) ਦੀ ਸ਼ੁੱਕਰਵਾਰ ਨੂੰ ਹੋਈ ਬੈਠਕ ’ਚ ਇਸ ਸੰਬੰਧ ’ਚ ਫ਼ੈਸਲਾ ਕੀਤਾ ਗਿਆ। ਇਕ ਸੂਤਰ ਨੇ ਕਿਹਾ,‘‘ਸਕੂਲਾਂ ਨੂੰ ਚਰਨਬੱਧ ਤਰੀਕੇ ਨਾਲ ਖੋਲ੍ਹਿਆ ਜਾਵੇਗਾ। ਇਕ ਸਤੰਬਰ ਤੋਂ 9ਵੀਂ ਤੋਂ 12ਵੀਂ ਤੱਕ ਅਤੇ ਫਿਰ 8 ਸਤੰਬਰ ਤੋਂ 6ਵੀਂ ਤੋਂ 8ਵੀਂ ਤੱਕ ਦੀਆਂ ਜਮਾਤਾਂ ਲਈ ਸਕੂਲ ਖੁੱਲ੍ਹਣਗੇ।’’ ਰਾਸ਼ਟਰੀ ਰਾਜਧਾਨੀ ’ਚ ਕੋਰੋਨਾ ਦੇ ਮਾਮਲੇ ਘੱਟ ਹੋਣ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ। ਸੰਕਰਮਣ ਦੀ ਦੂਜੀ ਲਹਿਰ ਦੇ ਕਹਿਰ ਦੌਰਾਨ ਸ਼ਹਿਰ ’ਚ ਆਕਸੀਜਨ ਦੀ ਘਾਟ ਅਤੇ ਹਸਪਤਾਲਾਂ ’ਚ ਬਿਸਤਰਿਆਂ ਦੀ ਘਾਟ ਕਾਰਨ ਸਥਿਤੀ ਕਾਫ਼ੀ ਖ਼ਰਾਬ ਹੋ ਗਈ ਸੀ। ਇਸ ਦੌਰਾਨ ਕਈ ਲੋਕਾਂ ਦੀ ਜਾਨ ਵੀ ਗਈ ਸੀ। ਕੋਰੋਨਾ ਕਾਰਨ ਪਿਛਲੇ ਸਾਲ ਲੱਗੇ ਰਾਸ਼ਟਰਵਿਆਪੀ ਲਾਕਡਾਊਨ ਕਾਰਨ ਮਾਰਚ 2020 ਤੋਂ ਹੀ ਦਿੱਲੀ ’ਚ ਸਕੂਲ ਬੰਦ ਹਨ। ਦਿੱਲੀ ਸਰਕਾਰ ਨੇ ਹਾਲ ਹੀ ’ਚ ਸਕੂਲਾਂ ਨੂੰ ਫਿਰ ਤੋਂ ਖੋਲ੍ਹਣ ਦਾ ਐਲਾਨ ਕੀਤਾ ਸੀ। 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਵੇਸ਼ ਨਾਲ ਸੰਬੰਧਤ ਕੰਮਾਂ, ਵਿਹਾਰਕ ਗਤੀਵਿਧੀਆਂ ਅਤੇ ਵਿਚਾਰ-ਵਟਾਂਦਰਾ ਸੈਸ਼ਨਾਂ ਲਈ ਸਕੂਲ ਜਾਣ ਦੀ ਮਨਜ਼ੂਰੀ ਦਿੱਤੀ ਸੀ।