ਦੇਸ਼-ਦੁਨੀਆ

ਦਿੱਲੀ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ ਅਕਤੂਬਰ 09

ਰਾਜਧਾਨੀ ਦਿੱਲੀ ‘ਚ ਆਉਣ ਵਾਲੇ ਸਮੇਂ ‘ਚ ਲੋਕਾਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਨਿੱਜੀ ਤੌਰ ‘ਤੇ ਇਸ ਦੀ ਨਿਗਰਾਨੀ ਕਰ ਰਹੇ ਹਨ। ਉਸ ਦਾ ਇਰਾਦਾ ਹੈ ਕਿ ਆਉਣ ਵਾਲੇ ਸਮੇਂ ‘ਚ ਲੋਕਾਂ ਨੂੰ ਬਿਜਲੀ ਦੇ ਕੱਟਾਂ ਦੀ ਸਮੱਸਿਆ

ਉਨ੍ਹਾਂ ਦੀ ਸਰਕਾਰ ਦਿੱਲੀ ਦੇ ਲੋਕਾਂ ਲਈ ਬਿਜਲੀ ਸੰਕਟ ਤੋਂ ਬਚਣ ਲਈ ਵਿਕਲਪਾਂ ਦੀ ਵੀ ਖੋਜ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਾਦਰੀ ਐਨਟੀਪੀਸੀ ਤੇ ਝੱਜਰ ਟੀਪੀਐਸ ਦੇ ਹੋਰ ਪਲਾਂਟਾਂ ਤੋਂ ਕੋਲੇ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੋਵਾਂ ਪਲਾਂਟਾਂ ਰਾਹੀਂ ਦਿੱਲੀ ਨੂੰ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਕੋਲੇ ਦੀ ਕਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਭਵਿੱਖ ‘ਚ ਆਉਣ ਵਾਲੇ ਬਿਜਲੀ ਸੰਕਟ ਬਾਰੇ ਪ੍ਰਧਾਨ ਮੰਤਰੀ ਤੋਂ ਸਹਿਯੋਗ ਮੰਗਿਆ ਹੈ।